ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਲਈ ਸਮੇਂ ’ਚ ਵਾਧਾ 

ਹੁਣ 2 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ 

 

ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ਅੰਤਿਮ ਤਰੀਕ ਵਧਾ ਕੇ 2 ਜੂਨ, 2020 ਕਰ  ਦਿੱਤੀ ਹੈ।


ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਦਲੀਆਂ ਲਈ ਆਨ ਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 27 ਮਈ 2020 ਨਿਰਧਾਰਤ ਕੀਤੀ ਗਈ ਸੀ ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਵਾਸਤੇ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੈਕਾਰਾਂ ਨੂੰ ਕੋਈ ਸਮੱਸਿਆ ਨਾ ਆਵੇ।

 

ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੁਸਾਇਟੀ (ਪੀ.ਆਈ.ਸੀ.ਟੀ.ਸੀ.ਈ.) ਹੇਠ ਕੰਮ ਕਰ ਰਹੇ ਕੰਪਿਊਟਰ ਫੈਕਲਟੀ ਨੂੰ 18 ਮਈ 2020 ਅਤੇੇ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਨੂੰ 23 ਮਈ 2020 ਨੂੰ ਬਦਲੀਆਂ ਕਰਵਾਉਣ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government extends last date of applications for transfers of teachers