ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਬਣੇ ਡਾਇਰੈਕਟਰ ਪ੍ਰਿੰਸੀਪਲ : ਸੋਨੀ

ਪੰਜਾਬ ਸਰਕਾਰ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਪ੍ਰਬੰਧਕੀ ਪੱਧਰ ਤੇ ਹੋਰ ਤਾਕਤਾਂ ਦੇਣ ਦੇ ਇਰਾਦੇ ਨਾਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਅਹੁਦੇ ਨੂੰ ਡਾਇਰੈਕਟਰ ਪ੍ਰਿੰਸੀਪਲ ਦੇ ਅਹੁਦੇ ਵਿੱਚ ਤਬਦੀਲ ਕਰਨ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਫੈਸਲੇ ਨਾਲ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਅਤੇ ਮੁਹਾਲੀ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਹੁਣ ਡਾਇਰੈਕਟਰ ਪ੍ਰਿੰਸੀਪਲ ਵਜੋਂ ਜਾਣੇ ਜਾਣਗੇ।

 

ਇਹ ਫੈਸਲਾ ਅੱਜ ਇਥੇ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ।

 

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਸ੍ਰੀ ਕੇ. ਕੇ. ਤਲਵਾੜ ਸਿਹਤ ਤੇ ਡਾਕਟਰੀ ਸਿੱਖਿਆ ਬਾਰੇ ਸਲਾਹਕਾਰ ਪੰਜਾਬ ਸਰਕਾਰ, ਡਾ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਅਤੇ ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

 

ਮੀਟਿੰਗ ਵਿੱਚ ਪੀ.ਸੀ.ਐਮ.ਐਸ. ਕਰ ਰਹੇ  ਡਾਕਟਰ ਜੋ ਐਮ.ਡੀ ਦੀ ਡਿਗਰੀ ਕਰ ਰਹੇ ਹਨ ਉਨ੍ਹਾਂ ਨੂੰ ਐਮ.ਡੀ. ਉਪਰੰਤ ਸੀਨੀਅਰ ਰੈਜੀਡੈਂਸੀ  ਲਈ ਮੈਰਿਟ ਦੇ ਆਧਾਰ ਤੇ ਤਜਰੀਹ ਦੇਣ ਬਾਰੇ ਵਿਚਾਰ ਚਰਚਾ ਕੀਤੀ ਗਈ ਤਾਂ ਜ਼ੋ ਨਵੇਂ ਬਣੇ ਡਾਕਟਰਾਂ ਨੂੰ ਹੋਰ ਤਜਰਬਾ ਮਿਲ ਸਕੇ ਅਤੇ ਮੈਡੀਕਲ ਕਾਲਜਾਂ ਨੂੰ ਵੀ ਇਕ ਸਾਲ ਹੋਰ ਐਸ.ਆਰ. ਦੀਆਂ ਸੇਵਾਵਾਂ ਮਿਲ ਸਕਣ।

 

ਇਸ ਮੌਕੇ ਸ੍ਰੀ ਸੋਨੀ ਨੇ ਮੈਡੀਕਲ ਕਾਲਜਾਂ ਵਿਚ ਸਾਮ ਦੇ ਸਮੇਂ ਓ.ਪੀ.ਡੀ. ਸੇਵਾਵਾਂ ਸ਼ੁਰੂ ਕਰਨ ਬਾਰੇ ਵੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੱਤੇ ਗਏ ਤਾਂ ਜ਼ੋ ਕੰਮਕਾਜੀ ਲੋਕ ਸ਼ਾਮ ਦੇ ਸਮੇਂ ਵੀ ਵਧੀਆ ਸੇਵਾਵਾਂ ਮਿਲ ਸਕਣ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB GOVERNMENT GIVES MORE ADMINISTRATIVE POWERS TO THE PRINCIPALS OF GOVT MEDICAL COLLEGES