ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ‘ਚ ਇੱਕ ਹੋਰ ਕਦਮ ਚੁੱਕਿਆ

ਕਮਿਸ਼ਨ ਦੀ ਚੇਅਰਪਰਸਨ ਔਰਤਾਂ ਦੇ ਕੇਸਾਂ ਚ ਪਹਿਲ ਦੇ ਆਧਾਰ ਉੱਤੇ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਤੈਨਾਤੀ ਲਈ ਕਰਨਗੇ ਸਿਫਾਰਸ਼ਾਂ

 

ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਹੈ।

 

ਇਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਅਮਰਦੀਪ ਸਿੰਘ ਰਾਏ ਵੱਲੋਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੂੰ ਇੱਕ ਅਰਧ ਸਰਕਾਰੀ ਪੱਤਰ ਰਾਹੀਂ ਲਿਖਿਆ ਹੈ ਕਿ ਜਦੋਂ ਵੀ ਪੰਜਾਬ ਰਾਜ ਮਹਿਲਾ ਕਮਿਸ਼ਨ, ਪੰਜਾਬ ਸਰਕਾਰ ਦੇ ਧਿਆਨ ਵਿੱਚ ਕਿਸੇ ਪੁਲਿਸ ਅਧਿਕਾਰੀ ਵਿਰੁੱਧ ਕੋਈ ਸ਼ਿਕਾਇਤ ਆਉਂਦੀ ਹੈ ਅਤੇ ਕਮਿਸ਼ਨ ਸਮਝਦਾ ਹੈ ਕਿ ਅਧਿਕਾਰੀ ਨੇ ਕੋਈ ਕੁਤਾਹੀ ਕੀਤੀ ਹੈ, ਤਾਂ ਤੁਰੰਤ ਇਸ ਦਫ਼ਤਰ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਅਧਿਕਾਰੀ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਬਦਲੀਆਂ/ਤਾਇਨਾਤੀਆਂ ਸਮੇਂ ਧਿਆਨ ਵਿੱਚ ਰੱਖਿਆ ਜਾ ਸਕੇ।

 

ਜਿਹੜੇ ਅਧਿਕਾਰੀ ਔਰਤਾਂ ਦੇ ਕੇਸਾਂ ਤੇ ਪਹਿਲ ਦੇ ਆਧਾਰ ਉੱਤੇ ਕਾਰਵਾਈ ਕਰਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿੰਦੇ ਹਨ, ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਇਸ ਦਫ਼ਤਰ ਨੂੰ ਦੱਸਿਆ ਜਾਇਆ ਕਰਨ ਤਾਂ ਜੋ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ।

 

ਸ਼੍ਰੀਮਤੀ ਗੁਲਾਟੀ ਨੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਦੀ ਬਿਹਤਰੀ ਦੀ ਦਿਸ਼ਾ ਵਿੱਚ ਚੁੱਕੇ ਗਏ ਇਸ ਕਦਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਮਿਸ਼ਨ ਪੰਜਾਬ ਰਾਜ ਦੀਆਂ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰਦਾ ਰਹੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab government initiative to empower woman commission