ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਥਚਾਰੇ ਦੀ ਸੁਰਜੀਤੀ ਲਈ ਪੰਜਾਬ ਸਰਕਾਰ ਲੱਭਣ ਲੱਗੀ ਸੰਭਾਵਨਾਵਾਂ

ਪੰਜਾਬ ਦੇ ਅਰਥਚਾਰੇ ਦੀ ਸੁਰਜੀਤੀ ਲਈ ਉਦਯੋਗ ਨੂੰ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ਦੀ ਸਹੂਲਤ ਲਈ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 2.5 ਲੱਖ ਤੋਂ ਵੱਧ ਸਨਅਤਾਂ ਵਿੱਚੋਂ ਸਿਰਫ 3600 ਦੇ ਲਗਪਗ ਉਦਯੋਗ ਹੀ ਖੁੱਲ੍ਹਣ ਦੇ ਯੋਗ ਹੋਏ ਹਨ ਅਤੇ ਇਨ੍ਹਾਂ ਵਿੱਚੋਂ ਵੀ ਹੁਣ ਤੱਕ ਮਹਿਜ਼ 1100 ਉਦਯੋਗਾਂ ਦੇ ਚੱਲਣ ਦੀ ਚੋਣ ਹੋਈ ਹੈ


ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਮਾਸਟਰ ਪਲਾਨ ਮੁਤਾਬਕ ਨਿਰਧਾਰਤ ਇਲਾਕਿਆਂ ਵਿੱਚ ਜਿਹੜੇ ਉਦਯੋਗ ਫੋਕਲ ਪੁਆਇੰਟ ਅਤੇ ਇੰਡਸਟਰੀਅਲ ਅਸਟੇਟਾਂ ਵਿੱਚ ਸਥਿਤ ਨਹੀਂ ਹਨ, ਨੂੰ ਚਲਾਉਣ ਦੀ ਇਜਾਜ਼ਤ ਦੇਣ ਲਈ ਵੀ ਆਖਿਆ

 

ਮੁੱਖ ਮੰਤਰੀ ਨੇ ਸਹਿਮਤ ਹੁੰਦਿਆਂ ਕਿਹਾ ਕਿ ਸੂਬੇ ਦੀ 95 ਫੀਸਦੀ ਸਨਅਤ ਲੁਧਿਆਣਾ ਵਿੱਚ ਹੈ ਜਿਸ ਕਰਕੇ ਪੰਜਾਬ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਇਨ੍ਹਾਂ ਸਨਅਤਾਂ ਨੂੰ ਚਲਾਉਣਾ ਜ਼ਰੂਰੀ ਹੈ ਉਨ੍ਹਾਂ ਨੇ ਸੂਬੇ ਦੇ ਸਾਰੇ ਮਿਲਕ ਪਲਾਂਟਾਂ ਨੂੰ ਪੂਰੀ ਸਮਰਥਾ ਨਾਲ ਚਲਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government is looking for possibilities to revive the economy