ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਕਰ ਰਹੀ ਹੈ ਵਿਚਾਰ: ਕਾਂਗੜ

ਕੁਦਰਤੀ ਆਫਤਾਂ ਅਤੇ ਦੁਰਘਟਨਾਵਾਂ ਤੋਂ ਪ੍ਰਭਾਵਤ ਲੋਕਾਂ ਨੂੰ ਸਮਾਂਬੱਧ ਤੇ ਢੁੱਕਵੀਂ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਮਾਲ, ਮੁੜ-ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ, ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ।

 

ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਦੀ ਅਗਵਾਈ ਹੇਠ ਕੈਬਿਨੇਟ ਸਬ-ਕਮੇਟੀ ਬਣਾਈ ਗਈ ਹੈ ਜਿਸ ਵਿੱਚ ਉਨ੍ਹਾਂ ਤੋਂ ਇਲਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੈਂਬਰ ਹਨ। ਇਹ ਕਮੇਟੀ ਬੁੱਧਵਾਰ ਨੂੰ ਮੀਟਿੰਗ ਕਰਕੇ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਸੰਭਾਵਨਾਵਾਂ ਤਲਾਸ਼ੇਗੀ ਜਿਸ ਵਿਚ ਸਾਰੀਆਂ ਕੁਦਰਤੀ ਆਫਤਾਂ ਅਤੇ ਦੁਰਘਟਨਾਵਾਂ ਤੋਂ ਪੀੜਤ ਲੋਕਾਂ ਨੂੰ ਕਵਰ ਕੀਤਾ ਜਾਵੇਗਾ।

 

ਇਸ ਵਿਸ਼ੇ 'ਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਸ੍ਰੀ ਕਾਂਗੜ ਨੇ ਕਿਹਾ ਕਿ ਮੌਜੂਦਾ ਸੰਦਰਭ ਵਿਚ ਦੰਗੇ, ਸੜਕ/ਰੇਲ ਹਾਦਸੇ, ਕੁਦਰਤੀ ਆਫਤਾਂ ਆਦਿ ਕਿਸਮ ਦੀਆਂ ਦੁਰਘਟਨਾਵਾਂ ਦੇ ਪੀੜਤਾਂ/ਆਸ਼ਰਿਤਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਂਦੀ ਹੈ। 

 

ਵੱਖ-ਵੱਖ ਵਿਭਾਗ ਆਪਣੀਆਂ ਵਿਭਾਗੀ ਨੀਤੀਆਂ ਅਨੁਸਾਰ ਇਸ ਦੀ ਸਹੂਲਤ ਪ੍ਰਦਾਨ ਕਰਦੇ ਹਨ। ਕਈ ਵਾਰ ਕਾਗਜ਼ੀ ਕਾਰਵਾਈ/ਪੜਤਾਲ ਪੂਰੀ ਕਰਦਿਆਂ ਸਹਾਇਤਾ ਰਾਸ਼ੀ ਜਾਰੀ ਕਰਨ ਵਿਚ ਦੇਰੀ ਹੋ ਜਾਂਦੀ ਹੈ। ਇਸ ਲਈ ਅਜਿਹੀ ਵਿਆਪਕ ਰਾਹਤ ਨੀਤੀ ਲਿਆਉਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਹਰੇਕ ਤਰ੍ਹਾਂ ਦੀਆਂ ਆਫਤਾਂ/ਦੁਰਘਟਨਾਵਾਂ ਦੇ ਪੀੜਤਾਂ ਨੂੰ ਸਮੇਂ ਸਿਰ ਢੁੱਕਵੀਂ ਰਾਹਤ ਪ੍ਰਦਾਨ ਕਰੇਗੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government is making a concerted effort to bring a comprehensive relief policy: Kangar