ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਣਕ ਦੀ ਵਾਢੀ ਅਤੇ ਖ਼ਰੀਦ ਮੌਕੇ ਮੰਡੀਆਂ 'ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ

ਪੇਂਡੂ ਵਿਕਾਸ ਮੰਤਰੀ ਵਲੋਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੁਰਜ਼ੋਰ ਅਪੀਲ

 

ਪੰਜਾਬ ਸਰਕਾਰ ਵਲੋਂ 15 ਅਪ੍ਰੈਲ, 2020 ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ ਪਰ ਸੂਬੇ ਵਿੱਚ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਖੇਤਾਂ ਅਤੇ ਮੰਡੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ ਕੀਤੀਆਂ ਹਨ।

 

ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ਪਿੰਡਾ ਵਿਚ ਪੋਸਟਰ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਸੋਸ਼ਲ ਮੀਡੀਆ ਅਤੇ ਵਟਸਐਪ ਰਾਹੀਂ ਲੋਕਾਂ ਨੂੰ ਪੇਂਡੂ ਵਿਕਾਸ ਵਿਭਾਗ ਵਲੋਂ ਜਾਗਰੂਕ ਕੀਤਾ ਜਾਵੇਗਾ।

 

ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਅਨੁਸਾਰ ਕਣਕ ਦੀ ਵਾਢੀ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਹੋਵੇਗਾ। ਸਰਕਾਰ ਵਲੋਨ ਜਾਰੀ ਕੀਤੀਆਂ ਸਾਵਧਾਨੀਆਂ ਦੇ ਅਨੁਸਾਰ ਫ਼ਸਲ ਵੱਢਣ ਸਮੇਂ ਕਾਮੇ ਇੱਕ ਦੂਜੇ ਤੋਂ ਘੱਟੋ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣ, ਥੋੜੇ-ਥੋੜੇ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਂਦੇ ਰਹਿਣ, ਆਪਣੇ ਹੱਥਾਂ ਨੂੰ ਮੂੰਹ, ਅੱਖਾਂ ਅਤੇ ਨੱਕ ਨੂੰ ਲਾਉਣ ਤੋਂ ਪ੍ਰਹੇਜ ਕਰਨ, ਕੰਮ ਕਰਦੇ ਸਮੇਂ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਖਾਣ ਪੀਣ ਸਮੇਂ ਵੀ ਇੱਕ ਦੂਜੇ ਤੋਂ ਉਚਿਤ ਦੂਰੀ ਬਣਾ ਕੇ ਬੈਠਣ, ਖੇਤਾਂ ਅਤੇ ਮੰਡੀਆਂ ਵਿੱਚ ਬਿਲੁਕਲ ਵੀ ਨਾ ਥੁੱਕਣ ਕਿਉਂਕਿ ਥੁੱਕਣ ਨਾਲ ਕਰੋਨਾ ਵਾਇਰਸ ਫੈਲਣ ਦਾ ਖ਼ਤਰਾ ਵਧਦਾ ਹੈ।

 

ਇਸ ਤੋਂ ਇਲਾਵਾ ਸਿਰਫ਼ ਉਹੀ ਕਿਸਾਨ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਉਣ ਜਿਨ੍ਹਾਂ ਨੂੰ ਆੜ੍ਹਤੀਆਂ ਵੱਲੋਂ ਹੋਲੋਗਰਾਮ ਵਾਲੀ ਪਰਚੀ ਦਿੱਤੀ ਗਈ ਹੋਵੇ, ਬਿਨਾਂ ਹੋਲੋਗਰਾਮ ਵਾਲੀ ਪਰਚੀ ਤੋਂ ਕਣਕ ਮੰਡੀ ਵਿੱਚ ਦਾਖ਼ਲ ਨਹੀਂ ਹੋਣ ਦਿੱਤੀ ਜਾਵੇਗੀ। ਮੰਡੀ ਵਿੱਚ ਲਿਜਾਈ ਜਾ ਰਹੀ ਕਣਕ ਨਿਸ਼ਚਿਤ ਕੀਤੀ ਥਾਂ ਉੱਪਰ ਹੀ ਉਤਾਰੀ ਜਾਵੇ, ਟਰੈਕਟਰ ਉੱਪਰ ਡਰਾਈਵਰ ਤੋਂ ਬਿਨਾਂ ਹੋਰ ਕੋਈ ਵਿਅਕਤੀ ਨਾ ਬੈਠੇ, ਟਰਾਲੀ ਵਿੱਚ ਘੱਟੋ ਘੱਟ ਲੇਬਰ ਹੀ ਬੈਠੇ ਅਤੇ ਉਹ ਉਚਿਤ ਦੂਰੀ ਬਣਾ ਕੇ ਬੈਠਣ।

 

ਮੰਡੀ ਵਿੱਚ ਰੱਖਣ ਵਾਲੀਆਂ ਸਾਵਧਾਨੀਆਂ ਮੰਡੀ ਵਿੱਚ ਖਾਣ ਪੀਣ ਦੀਆਂ ਦੁਕਾਨਾਂ ਉੱਤੇ ਇਕੱਠ ਨਾ ਕੀਤਾ ਜਾਵੇ, ਦੁਕਾਨਦਾਰ ਵੀ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਸਾਰੇ ਵਿਅਕਤੀ ਖਾਣ-ਪੀਣ ਲਈ ਆਪਣੇ ਆਪਣੇ ਬਰਤਨ ਹੀ ਵਰਤਣ, ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਬੁਖ਼ਾਰ  ਆਦਿ ਦੀ ਸ਼ਿਕਾਇਤ ਹੈ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾਣਾ ਚਾਹੀਦਾ ਹੈ, ਜੇ ਸੰਭਵ ਹੋਵੇ ਤਾਂ ਖੇਤਾਂ ਅਤੇ ਪਿੰਡ ਦੀ ਮੰਡੀ ਵਿੱਚ ਉਸੇ ਪਿੰਡ ਦਲੂਲੀ ਲੇਬਰ ਹੀ ਲਾਈ ਜਾਵੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government issues precautionary advisories for wheat harvesting and procurement to prevent spread of Corona virus