ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੇ ਕਿਸੇ ਵੀ ਸ਼ੱਕੀ ਮਾਮਲੇ ’ਤੇ ਪੰਜਾਬ ਸਰਕਾਰ ਦੀ ਤਿੱਖੀ ਨਜ਼ਰ

ਪੰਜਾਬ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਾਮਲਿਆਂ ਬਾਰੇ ਆਈਆਂ ਖਬਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਅਤੇ ਸਾਰੇ ਜ਼ਿਲਿਆਂ ਦੇ ਪ੍ਰਸ਼ਾਸ਼ਕੀ, ਪੁਲਿਸ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਸਨ

 

ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਸਿਵਲ ਸਰਜਨਾਂ ਨਾਲ ਮੁੱਖ ਸਕੱਤਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਕਿਸੇ ਵੀ ਸ਼ੱਕੀ ਮਰੀਜ ਦੀ ਤੁਰੰਤ ਰਿਪੋਰਟ ਕੀਤੀ ਜਾਵੇ ਤਾਂ ਜੋ ਅਹਿਤਿਆਤਨ ਕਦਮ ਚੁੱਕੇ ਜਾ ਸਕਣ

 

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ ਅਤੇ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਸੁਚੇਤ ਰਹਿਣ ਅਤੇ ਸੂਬੇ ਵਿਚ ਕਰੋਨਾ ਵਾਇਰਸ ਦੇ ਕਿਸੇ ਵੀ ਸ਼ੱਕੀ ਮਾਮਲੇ 'ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ

 

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਪੰਜਾਬਵਾਸੀ ਇਸ ਬਿਮਾਰੀ ਸਬੰਧੀ ਬਿਲਕੁਲ ਵੀ ਨਾ ਘਬਰਾਉਣ ਅਤੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਅਤੇ ਅਹਿਤਿਆਤਾਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਜਾਨਲੇਵਾ ਵਾਇਰਸ ਸੂਬੇ ਵਿਚ ਦਾਖਲ ਨਾ ਹੋ ਸਕੇ

 

ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਇਸ ਸਬੰਧੀ ਸਮੂਹ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ ਅਤੇ ਸਿਵਲ ਸਰਜਨਾਂ ਨਾਲ ਇਕ ਵੀਡੀਓ ਕਾਨਫਰੰਸ ਕੀਤੀ ਤਾਂ ਜੋ ਇਸ ਵਾਇਰਸ ਸਬੰਧੀ ਸੂਬੇ ਵਿਚਲੀ ਜ਼ਮੀਨੀ ਸਥਿਤੀ ਅਤੇ ਕੋਵਿਡ-19 ਦੇ ਫੈਲਣ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government looks sharply at any suspected case of Corona virus