ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਅਮਰਨਾਥ ਯਾਤਰੀਆਂ ਤੇ ਸੈਲਾਨੀਆਂ ਦੀ ਸੁਰੱਖਿਆ ਲਈ ਗੰਭੀਰ, ਦਿੱਤੇ ਹੁਕਮ

----ਕੈਪਟਨ ਵਲੋਂ ਸਰਹੱਦੀ ਇਲਾਕਿਆਂ ਚ ਪੁਲਿਸ ਨੂੰ ਅਤਿ-ਚੌਕਸੀ ਵਰਤਨ ਦੇ ਹੁਕਮ----


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਚ ਸਰਹੱਦੀ ਸੂਬੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰਨ ਵਾਸਤੇ ਪਠਾਨਕੋਟ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ।


ਕਸ਼ਮੀਰ ਵਿੱਚ ਅੱਤਵਾਦੀ ਖ਼ਤਰੇ ਸਬੰਧੀ ਖੂਫੀਆ ਜਾਣਕਾਰੀ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਤਵਾਦ ਸਬੰਧੀ ਰਿਪੋਰਟਾਂ ਦੇ ਮੱਦੇਨਜ਼ਰ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।


ਮੁੱਖ ਮੰਤਰੀ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਖਾਸਕਰ ਪਠਾਨਕੋਟ ਪ੍ਰਸ਼ਾਸਨ ਨੂੰ ਕਸ਼ਮੀਰ ਘਾਟੀ ਤੋਂ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਦੇ ਬਿਨਾਂ ਅੜਚਣ ਆਉਣ ਲਈ ਸੁਵਿਧਾ ਪ੍ਰਦਾਨ ਕਰਨ ਵਾਸਤੇ ਆਖਿਆ ਹੈ।


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਦਾਖਲ ਹੋਣ ਤੋਂ ਬਾਅਦ ਯਾਤਰੀਆਂ ਦੀ ਸੁਰੱਖਿਆ ਵਾਸਤੇ ਡਿਪਟੀ ਕਮਿਸ਼ਨਰ ਨੂੰ ਪੂਰੇ ਤਾਲਮੇਲ ਨਾਲ ਕਾਰਵਾਈ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਸਾਰੇ ਸਬੰਧਤ ਵਿਭਾਗਾਂ ਨੂੰ ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਆਖਿਆ ਹੈ।


ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਅਤਿ ਚੌਕਸ ਰਹਿਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਸ਼ਮੀਰ ਤੋਂ ਸੂਬੇ ਵਿੱਚ ਅੱਤਵਾਦੀਆਂ ਦੀ ਕਿਸੇ ਵੀ ਘੁਸਪੈਠ ਨੂੰ ਰੋਕਿਆ ਜਾ ਸਕੇ। ਡੀ.ਜੀ.ਪੀ. ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ ਤਾਂ ਜੋ ਅੱਤਵਾਦ ਬਾਰੇ ਹਾਲ ਹੀ ਦੀਆਂ ਖੂਫੀਆ ਰਿਪੋਟਾਂ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਵਿੱਚ ਕਿਸੇ ਵੀ ਤਰਾਂ ਦੇ ਖਤਰੇ ਨੂੰ ਰੋਕੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।


ਕੈਪਟਨ ਅਮਰਿੰਦਰ ਸਿੰਘ ਨੇ ਗਵਾਂਢੀ ਸੂਬੇ ਵਿੱਚ ਅੱਤਵਾਦ ਦੇ ਖ਼ਤਰੇ ਦੇ ਮੱਦੇਨਜ਼ਰ ਸੂਬੇ ਦੀਆਂ ਸਭ ਅਹਿਮ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਸਾਰੇ ਤਰਾਂ ਦੇ ਸੰਚਾਰ ਅਤੇ ਹਲਚਲ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਇਸ ਤੋਂ ਇਲਾਵਾ ਮੁੱਖ ਮੰਤਰੀ ਸਰਹੱਦੀ ਸਥਿਤੀ ਬਾਰੇ ਲਗਾਤਾਰ ਜਾਣਕਾਰੀ ਪ੍ਰਾਪਤ ਕਰ ਰਹੇ ਹਨ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government orders to protect Amarnath travelers and kashmirs tourists in punjab