ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਸਭ ਨੂੰ ਦੇਵੇਗੀ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਲਾਭ

ਪੰਜਾਬ ਸਰਕਾਰ ਵਲੋਂ ਚਾਰ ਮਹੀਨਿਆਂ ਤੋਂ ਵੀ ਘੱਟ ਸਮੇਂ ਦੌਰਾਨ 90.43 ਕਰੋੜ ਰੁਪਏ ਦੀ ਲਾਗਤ ਨਾਲ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ (.ਬੀ.-ਐਸ.ਐੱਸ.ਬੀ.ਵਾਈ) ਤਹਿਤ 82,150 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਸੂਬਾ ਸਿਹਤ ਏਜੰਸੀ ਦੇ ਕਮੇਟੀ ਰੂਮ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ

 

ਸਿਹਤ ਬੀਮਾ ਸਕੀਮ ਤਹਿਤ ਸਰਕਾਰ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਸਿਹਤ ਬੀਮਾ ਸਕੀਮ ਦਾ ਲਾਭ ਪਹੁੰਚਾਉਣ ਲਈ ਕਰੀਬ 38.55 ਲੱਖ -ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ ਕਾਰਡ ਬਣਾਉਣ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 20 ਅਗਸਤ ਤੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਫ਼ਲਤਾਪੂਰਵਕ ਚੱਲ ਰਹੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਦੇ ਲੋਕਾਂ ਲਈ ਬਿਨਾਂ ਕਿਸੇ ਖ਼ਰਚੇ ਤੋਂ ਮਿਆਰੀ ਸਿਹਤ ਸੰਭਾਲ ਦਾ ਲਾਭ ਲੈਣਾ ਸੰਭਵ ਹੋਇਆ ਹੈ

 

ਸਿਹਤ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਦੀਆਂ ਬਰੂਹਾਂ 'ਤੇ ਦੂਜੇ ਅਤੇ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਖੇ ਮਿਲਣ ਵਾਲੀਆਂ ਸਰਜਰੀ ਤੇ ਅਪ੍ਰੇਸ਼ਨ ਵਰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ 639 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ ਅਜਿਹੇ ਹੋਰ ਹਸਪਤਾਲਾਂ ਨੂੰ ਸੂਚੀਬੱਧ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਉਨ੍ਹਾਂ ਦੱਸਿਆ ਕਿ ਸਰਜਰੀ ਤੇ ਅਪ੍ਰੇਸ਼ਨ ਵਰਗੀਆਂ ਸਿਹਤ ਸੇਵਾਵਾਂ ਤਹਿਤ ਹੁਣ ਤੱਕ 1291 ਮਰੀਜ਼ਾਂ ਦੇ ਗੋਡੇ ਤੇ ਕੂਲੇ ਬਦਲੇ ਜਾ ਚੁੱਕੇ ਹਨ ਇਸ ਤੋਂ ਇਲਾਵਾ 1474 ਮਰੀਜ਼ਾਂ ਦੇ ਦਿਲ ਦੇ ਅਪ੍ਰਰੇਸ਼ਨ ਅਤੇ 1145 ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ

 

ਬਲਬੀਰ ਸਿੰਘ ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਲੋਕ-ਪੱਖੀ ਸਿਹਤ ਬੀਮਾ ਸਕੀਮ ਦਾ ਲਾਭ ਸੂਬੇ ਦੇ ਰਹਿੰਦੇ ਵਸਨੀਕਾਂ ਤੱਕ ਪਹੁੰਚਾਉਣ ਅਤੇ ਬਾਕੀ ਪਰਿਵਾਰਾਂ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਸਬੰਧੀ ਤਜਵੀਜ਼ 'ਤੇ ਕੰਮ ਕਰ ਰਹੀ ਹੈ ਇਸ ਨਾਲ ਪੰਜਾਬ ਦੇਸ ਦੇ ਉਨ੍ਹਾਂ ਸੂਬਿਆਂ ਚੋਂ ਸ਼ੁਮਾਰ ਹੋ ਜਾਵੇਗਾ, ਜਿਥੇ ਹਰ ਵਿਅਕਤੀ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ

 

ਉਨ੍ਹਾਂ ਐਲਾਨ ਕੀਤਾ ਕਿ ਪੱਤਰਕਾਰ ਆਪਣੇ -ਕਾਰਡ 13 ਦਸੰਬਰ ਤੋਂ ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ-27 ਅਤੇ ਪ੍ਰੈੱਸ ਕਲੱਬ, ਮੁਹਾਲੀ ਤੋਂ ਵੀ ਪ੍ਰਾਪਤ ਕਰ ਸਕਦੇ ਹਨ ਇਹ ਪ੍ਰਕਿਰਿਆ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਵੱਲੋਂ ਨੇਪਰੇ ਚਾੜੀ ਜਾਵੇਗੀ ਲਾਭਪਾਤਰੀਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਮੂਲੀਅਤ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਉਹ ਜ਼ਿਲਿਆਂ ਦੇ ਸੂਚੀਬੱਧ ਹਸਪਤਾਲ ਜਾਂ ਜ਼ਿਲ੍ਹਾ ਹਸਪਤਾਲਾਂ ਵਿੱਚ ਬਣੀਆਂ ਕਿਉਸਕਾਂ ਵਿੱਚ ਜਾ ਕੇ ਕਾਰਡ ਸਬੰਧੀ ਵੇਰਵੇ ਦਰਜ ਕਰਵਾ ਸਕਦੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government provide the benefit of Sarbat Health Insurance Scheme to all