ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ੍ਹੇ ਦਾ ਵਾਧਾ: ਸਿੱਖਿਆ ਮੰਤਰੀ

ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਐਸੋਸੀਏਟਿਡ ਸਕੂਲਾਂ ਨੂੰ 31 ਦਸੰਬਰ ਤੱਕ ਪੂਰੀਆਂ ਕਰਨੀਆਂ ਹੋਣਗੀਆਂ ਨਿਰਧਾਰਤ ਸ਼ਰਤਾਂ: ਵਿਜੈ ਇੰਦਰ ਸਿੰਗਲਾ

 

ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇੱਕ ਹੋਰ ਅਕਾਦਮਿਕ ਵਰੇ• 2020-21 ਲਈ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ। 

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ 'ਚ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਨੂੰ ਥੋੜੇ ਸਮੇਂ ਲਈ ਇਹ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।


 

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਧੇ ਦੌਰਾਨ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਪਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਐਸੋਸੀਏਟਿਡ ਸਕੂਲਾਂ ਨੂੰ ਇਹ ਵਾਧਾ 31 ਮਾਰਚ, 2021 ਤੱਕ ਦਿੱਤਾ ਗਿਆ ਹੈ ਪਰ ਇਨ੍ਹਾਂ ਸਕੂਲਾਂ ਨੂੰ 31 ਦਸੰਬਰ, 2020 ਤੱਕ ਬੁਨਿਆਦੀ ਢਾਂਚੇ 'ਚ ਲੋੜੀਂਦੇ ਸੁਧਾਰ ਕਰਕੇ ਹਲਫ਼ਨਾਮਾ ਦਾਇਰ ਕਰਨਾ ਪਵੇਗਾ। ਅਜਿਹਾ ਨਾ ਕਰ ਸਕਣ ਵਾਲੇ ਸਕੂਲ ਅਗਲੇ ਅਕਾਦਮਿਕ ਵਰ੍ਹੇ ਤੋਂ 3 ਸਾਲ ਤੋਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੀ ਪੜ੍ਹਾਈ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਹੀ ਜਾਰੀ ਰੱਖ ਸਕਣਗੇ।

 

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ, 2020 ਤੋਂ ਬਾਅਦ ਹਾਲਾਤ 'ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਜਿਹੜੇ ਸਕੂਲ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਨਗੇ, ਉਨ੍ਹਾਂ ਨੂੰ ਅਗਲੇ ਸੈਸ਼ਨ ਤੋਂ ਸਿਰਫ਼ ਪ੍ਰੀ-ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government provides one-year extension to associated schools: Education Minister