ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਸ਼ਿਆਂ ਨੂੰ ਹੱਲਾਸ਼ੇਰੀ ਦੇਣ ਵਾਲੇ ਕਲਾਕਾਰਾਂ ਲਈ ਬਣੇਗਾ ਸਖਤ ਕਾਨੂੰਨ

----ਪੰਜਾਬੀ ਕਲਾਕਾਰਾਂ ਨੂੰ ਅਪੀਲ, ਫਿਲਮਾਂ ਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਕਰਨ ਪੇਸ਼: ਚੰਨੀ----

----ਕਲਾਕਾਰਾਂ ਨੂੰ ਨਸ਼ਿਆਂ ਨੂੰ ਉਤਸ਼ਾਹਤ ਨਾ ਕਰਨ ਦੀ ਅਪੀਲ----

 

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਅਤੇ ਗੀਤਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਤ ਨਾ ਕਰਨ। ਪੰਜਾਬ ਸਰਕਾਰ ਇਸ ਨੂੰ ਠੱਲ ਪਾਉਣ ਲਈ ਜਲਦ ਹੀ ਸਖਤ ਕਾਨੂੰਨ ਵੀ ਲੈ ਕੇ ਰਹੀ ਹੈ। ਅੱਜ ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਵਿਸੇਸ਼ ਤੌਰਤੇ ਸੱਭਿਆਚਾਰਕ ਮਾਮਲਿਆਂ ਮੰਤਰੀ ਨਾਲ ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ ਮੁਲਾਕਾਤ ਕਰਨ ਪਹੁੰਚੇ, ਜਿਨਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।

 

ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚੰਨੀ ਨੇ ਨਸ਼ਿਆਂ ਦੀ ਦਲਦਲ ਧਸੀ ਪੰਜਾਬ ਦੀ ਨੌਜਵਾਨ ਪੀੜੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਪੰਜਾਬੀ ਕਲਾਕਾਰਾਂ ਨੇ ਫਿਲਮਾਂ ਅਤੇ ਗੀਤਾਂ ਰਾਹੀਂ ਬਹੁਤ ਉਤਸ਼ਾਹਤ ਕੀਤਾ ਹੈ। ਉਨਾਂ ਕਿਹਾ ਕਿ ਇਹ ਵੀ ਇੱਕ ਵੱਡਾ ਕਾਰਨ ਹੈ ਕਿ ਨੌਜਵਾਨ ਪੀੜੀ ਜੋ ਇਨਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ, ਇਨਾਂ ਦੇ ਗੀਤ ਅਤੇ ਫਿਲਮਾਂ ਦੇਖ ਕੇ ਨਸ਼ਿਆਂ ਵੱਲ ਬਹੁਤ ਜਲਦ ਖਿੱਚੇ ਜਾਂਦੇ ਹਨ। ਉਨਾਂ ਕਿਹਾ ਕਿ ਇਸ ਲਈ ਇਹ ਹੋਰ ਵੀ ਜ਼ਰੂਰੀ ਹੈ ਕਿ ਪੰਜਾਬੀ ਕਲਾਕਾਰ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਕੰਮਾਂ ਵੱਲ ਉਤਸ਼ਾਹਤ ਨਾ ਕਰਨ।

 

ਚੰਨੀ ਨੇ ਕਿਹਾ ਕਿ ਪੰਜਾਬੀ ਕਲਾਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬੀ ਸੱਭਿਆਚਾਰ ਦੀ ਅਸਲ ਵਧੀਆ ਤਸਵੀਰ ਦੁਨੀਆਂ ਭਰ ਦੇ ਲੋਕਾਂ ਅੱਗੇ ਪੇਸ਼ ਕਰਨ ਜਿਸ ਨਾਲ ਪੰਜਾਬ ਦਾ ਨਾਮ ਦੁਨੀਆਂ ਭਰ ਵਿਚ ਹੋਰ ਉਭਰੇਗਾ। ਉਨਾਂ ਨਾਲ ਹੀ ਕਿਹਾ ਕਿ ਜੇਕਰ ਕਲਾਕਾਰ ਫਿਲਮਾਂ ਅਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਨਗੇ ਇਸ ਨਾਲ ਸੈਰ ਸਪਾਟਾ ਵੀ ਉਤਸ਼ਾਹਤ ਹੋਵੇਗਾ।

 

ਪੰਮੀ ਬਾਈ ਨੇ ਕਿਹਾ ਕਿ ਪੰਜਾਬੀ ਗਾਇਕੀ ਰਾਹੀਂ ਫੈਲਾਏ ਜਾ ਰਹੇ ਸੱਭਿਆਚਾਰ ਪ੍ਰਦੂਸ਼ਨ ਨੂੰ ਦੂਰ ਕਰਨ ਲਈ ਸਖਤ ਕਦਮ ਉਠਾਏ ਜਾਣ ਦੀ ਲੋੜ ਹੈ। ਉਨਾਂ ਇਹ ਵੀ ਕਿਹਾ ਜੇਕਰ ਪੰਜਾਬ ਸਰਕਾਰ ਪੰਜਾਬੀ ਗੀਤਾਂ ਅਤੇ ਫਿਲਮਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲਿਆਂ ਖਿਲਾਫ ਸਖਤ ਕਦਮ ਉਠਾਉਂਦੀ ਹੈ ਤਾਂ ਉਸ ਦੀ ਉਹ ਪੂਰਨ ਹਮਾਇਤ ਕਰਦੇ ਹਨ।

 

ਪੰਮੀ ਬਾਈ ਨੇ ਪੰਜਾਬੀ ਸੱਭਿਆਚਾਰ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖਿਲਾਫ ਲੋਕ ਲਹਿਰ ਖੜੀ ਕੀਤੀ ਜਾਵੇ ਅਤੇ ਅਜਿਹਾ ਕਰਨ ਵਾਲੇ ਕਲਾਕਾਰਾਂ ਦਾ ਸਮਜਿਕ ਬਾਈਕਾਟ ਕੀਤਾ ਜਾਵੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government to bring law soon for action against artists promoting drugs: Channi