ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋ ਰੋਜ਼ਾ 'ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ' ਮਾਰਚ 'ਚ ਹੋੇੇਵੇਗਾ: ਚੰਨੀ

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਫ਼ਿਲਮ ਫੈਸਟੀਵਲ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ 16-17 ਮਾਰਚ ਨੂੰ ਕਰਵਾਇਆ ਜਾਵੇਗਾ


ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ 16 ਅਤੇ 17 ਮਾਰਚ, 2020 ਨੂੰ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ ਕਰਵਾਇਆ ਜਾਵੇਗਾ। ਅੱਜ ਇੱਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਫ਼ਿਲਮ ਪ੍ਰੋਡਿਊਸਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਮੁਹਾਲੀ ਅਤੇ ਨੋਰਥ ਜ਼ੋਨ ਫ਼ਿਲਮ ਅਤੇ ਟੀ.ਵੀ. ਕਲਾਕਾਰ ਐਸੋਸੀਏਸ਼ਨ, ਮੁਹਾਲੀ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਜਾਣ ਵਾਲਾ ਇਹ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ। 

 

ਮੰਤਰੀ ਨੇ ਦੱਸਿਆ ਕਿ ਇਹ ਮੇਲਾ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਪੰਜਾਬ ਫਿਲਮ ਪ੍ਰੋਡਿਊਸਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਮੁਹਾਲੀ ਅਤੇ ਨੌਰਥ ਜੋਨ ਫਿਲਮ ਅਤੇ ਟੀ.ਵੀ. ਕਲਾਕਾਰ ਐਸੋਸੀਏਸ਼ਨ, ਮੁਹਾਲੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਪੰਜਾਬੀ ਫ਼ਿਲਮ ਉਦਯੋਗ ਨਾਲ ਸਬੰਧਤ ਦਸਤਾਵੇਜੀ ਫ਼ਿਲਮ ਤਿਆਰ ਕੀਤੀ ਜਾ ਰਹੀ ਹੈ ਜੋ ਇਸ ਮੇਲੇ ਦੌਰਾਨ ਵਿਸੇਸ਼ ਤੌਰ 'ਤੇ ਵਿਖਾਈ ਜਾਵੇਗੀ, ਇਸ ਦੇ ਨਾਲ ਹੀ ਨਾਮਵਰ ਪੰਜਾਬੀ ਫਿਲਮਾਂ ਵਿਖਾਈਆਂ ਜਾਣਗੀਆਂ।


ਮੇਲੇ ਦੇ ਦੌਰਾਨ ਪੰਜਾਬੀ ਫ਼ਿਲਮਾਂ ਦੀਆਂ ਵੱਖ-ਵੱਖ ਕੈਟਾਗਿਰੀਆਂ ਅਨੁਸਾਰ ਇਨਾਮ ਦਿੱਤੇ ਜਾਣਗੇ ਅਤੇ ਕਲਾਕਾਰਾਂ ਨੂੰ ਬੈਸਟ ਐਕਟਰ, ਬੈਸਟ ਐਕਟਰਸ, ਕਾਮੇਡੀ ਕਲਾਕਾਰ, ਸਹਾਇਕ ਕਲਾਕਾਰ ਆਦਿ ਦੀਆਂ ਵੱਖ ਵੱਖ ਕੈਟਾਗਿਰੀਆਂ ਅਨੁਸਾਰ ਇਨਾਮ ਦਿੱਤੇ ਜਾਣਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government to host first two-day International Film Festival in March Channi