ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਹੋਵੇਗੀ ਅਨੁਸ਼ਾਸਨੀ ਕਾਰਵਾਈ

ਸਰਕਾਰੀ ਕਰਮਚਾਰੀਆਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਨ ਦੇ ਹੁਕਮ

ਸੂਬੇ ਵਿੱਚ ਪਰਾਲੀ ਸਾੜਨ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੇਠਲੇ ਪੱਧਰ 'ਤੇ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ

ਅਤੇ ਖੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਇਸ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦੀ ਮਾਲਕੀ ਵਾਲੇ ਜਾਂ ਖ਼ੁਦ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਉਨ੍ਹਾਂ ਦੀ ਜਵਾਬਦੇਹੀ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ।

 

 ਇਸ ਸਬੰਧ ਵਿੱਚ ਵਿਸਥਾਰ ਵਿੱਚ ਹਦਾਇਤਾਂ ਜਾਰੀ ਕਰਦਿਆਂ ਸਰਕਾਰ ਨੇ ਸਮੂਹ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਝੋਨੇ ਦੀ ਕਾਸ਼ਤ ਹੇਠ ਆਪਣੀ ਜ਼ਮੀਨ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਦੇ ਨਿਰਦੇਸ਼ ਦਿੱਤੇ ਹਨ।

 

 ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਅਜਿਹੇ ਮੁਲਾਜ਼ਮਾਂ ਵਿਰੁੱਧ ਸੇਵਾ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। 

 

ਇਸੇ ਤਰ੍ਹਾਂ ਮੁਲਾਜ਼ਮਾਂ ਨੂੰ ਇਹ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਧਰੇ ਪਰਾਲੀ ਸਾੜਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਸਬੰਧਤ ਅਥਾਰਟੀ ਦੇ ਨੋਟਿਸ ਵਿੱਚ ਲਿਆਉਣਗੇ। 

 

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਬੰਧਤ ਧਿਰਾਂ ਨਾਲ ਸਾਂਝੀਆਂ ਮੀਟਿੰਗਾਂ ਕਰਨਗੇ

ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਪੁਲੀਸ ਮੁਖੀਆਂ ਤੇ ਹੋਰ ਪੁਲੀਸ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਜ਼ੋਰ ਦੇ ਕੇ ਆਖਣ। ਇਸੇ ਤਰ੍ਹਾਂ ਸਾਰੇ ਮਾਲ ਪਟਵਾਰੀਆਂ ਨੂੰ ਵੀ ਇਹ ਆਦੇਸ਼ ਦਿੱਤੇ ਹਨ ਕਿ ਜਿਸ ਖੇਤ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ, ਉਸ ਜ਼ਮੀਨ ਦੀ ਗਿਰਦਾਵਰੀ ਵਿੱਚ 'ਰੈੱਡ ਐਂਟਰੀ' ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਖੇਤ ਸਬੰਧੀ ਵੀ ਕਰਮਚਾਰੀ ਆਪਣੀ ਅਥਾਰਟੀ ਨੂੰ ਤੁਰੰਤ ਸੂਚਿਤ ਕਰੇ।

 

ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਨੰਬਰਦਾਰ ਪਰਾਲੀ ਸਾੜਣ ਦੀ ਗਤੀਵਿਧੀ 'ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਲਈ ਸਬੰਧਤ ਅਥਾਰਟੀ ਵੱਲੋਂ ਨੋਟਿਸ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਬੰਧਤ ਧਿਰਾਂ ਨਾਲ ਸਾਂਝੀ ਮੀਟਿੰਗ ਕਰ ਕੇ ਪਰਾਲੀ ਨੂੰ ਅੱਗ ਲਾਉਣ 'ਤੇ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣਗੇ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab government to initiate disciplinary action against employees involved in stubble burning