ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੱਕ ਲੱਖ ਸਰਕਾਰੀ ਨੌਕਰੀਆਂ ਲਈ ਛੇਤੀ ਭਰਤੀ ਕਰੇਗੀ ਪੰਜਾਬ ਸਰਕਾਰ: ਚਰਨਜੀਤ ਚੰਨੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਜਲਦ ਹੀ 1 ਲੱਖ ਸਰਕਾਰੀ ਨੌਕਰੀਆਂ ਲਈ ਭਰਤੀ ਕਰੇਗੀ ਅਤੇ ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਕਾਰਵਾਈ ਬੜੀ ਤੇਜ਼ੀ ਨਾਲ ਚੱਲ ਰਹੀ ਹੈ।

 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੁਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ।

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ, 2019 ਤੱਕ 5ਵੇਂ ਮੈਗਾ ਰੁਜ਼ਗਾਰ ਮੇਲੇ ਲਾਏ ਜਾਣਗੇ, ਇਨ੍ਹਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ’ਚ 2.10 ਲੱਖ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਲਈ ਕਰਜ਼ੇ ਦੀ ਸਹੂਲਤ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

 

ਮੰਤਰੀ ਚੰਨੀ ਨੇ ਕਿਹਾ ਕਿ ‘ਪੰਜਾਬ ਘਰ ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੇ ਅਧੀਨ ਬੇਰੁਜ਼ਗਾਰ ਨੌਜਵਾਨਾਂ ਦੀ ਸਹਾਇਤਾ ਲਈ ਪੰਜਾਬ ਜੌਬ ਹੈਲਪਲਾਈਨ, ਸ਼ੋਸਲ਼ ਮੀਡੀਆ, ਡਿਜੀਟਲ ਮੀਡੀਆ, ਵੈਬ ਪੋਰਟਲ ਅਤੇ ਵੈਬਸਾਈਟ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਤਹਿਤ ਵਿਭਾਗ ਹਰੇਕ ਬੇਰੁਜ਼ਗਾਰ ਨੌਜਵਾਨ ਦੀ ਸਹਾਇਤਾ ਲਈ ਟੈਲੀ-ਕਾਲ ਸੈਂਟਰ ਸਥਾਪਤ ਕਰ ਰਿਹਾ ਹੈ ਜੋ ਕਿ 100 ਮਾਹਰਾਂ ਦੀ ਟੀਮ ਵਲੋਂ ਚਲਾਇਆ ਜਾਵੇਗਾ।

 

ਇਸ ਮੌਕੇ ਹੋਰ ਪਤਵੰਤਿਆਂ ਤੋਂ ਇਲਾਵਾ ਰੋਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਪ੍ਰਵੀਨ ਥਿੰਦ, ਰੁਜ਼ਗਾਰ ਉੱਤਪਤੀ ਵਿਭਾਗ ਦੀ ਵਧੀਕ ਡਾਇਰੈਕਟਰ ਰਾਜਦੀਪ ਕੌਰ, ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਬੀਰ ਸਿੰਘ ਸਿੱਧੂ ਸਮੇਤ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government to recruit one lakh government jobs soon: Channi