ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰੇ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਅਤੀਤ ਦੀਆਂ ਸੱਟਾਂ ਨੂੰ ਮਿਟਾਉਣ ਦੀ ਭਾਵਨਾ ਨਾਲ ਕੇਂਦਰ ਸਰਕਾਰ ਨੂੰ ਉਹਨਾਂ ਸਾਰੇ ਸਿੱਖ ਕੈਦੀਆਂ ਨੂੰ ਰਿਹਾ ਕਰਨਾ ਚਾਹੀਦਾ ਹੈ, ਜਿਹੜੇ ਆਪਣੀ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਅੰਦਰ ਰੁਲ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਅਜਿਹੇ ਸਾਰੇ ਕੈਦੀਆਂ ਨੂੰ ਰਿਹਾ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਅਕਾਲੀ ਦਲ ਦਾ ਮੁੱਖ ਸਟੈਂਡ ਹੈ।

 

ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਇਸ ਮੁੱਦੇ ਦੀ ਅਸਲੀਅਤ ਨੂੰ ਸਮਝਣ ਅਤੇ ਅਤੀਤ ਦੀ ਕੁੜੱਤਣ ਭੁਲਾ ਕੇ ਇਕ ਨਵੀਂ ਸ਼ੁਰੂਆਤ ਕਰਨ ਦੀ ਅਪੀਲ ਕਰਦਿਆਂ ਗਰੇਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਵੇਲੇ ਕੀਤੇ ਗਏ ਸਰਕਾਰੀ ਅੱਤਵਾਦ ਦੇ ਪੀੜਤਾਂ ਦਾ ਸਾਡੇ ਸਿਰ ਕਰਜ਼ ਹੈ।

 

ਉਹਨਾਂ ਕਿਹਾ ਕਿ ਉਸ ਸਮੇਂ ਸਰਕਾਰੀ ਏਜੰਸੀਆਂ ਵੱਲੋਂ ਬੇਗੁਨਾਹਾਂ ਉੱਤੇ ਢਾਹੇ ਅੱਤਿਆਚਾਰਾਂ ਨੂੰ ਕੌਣ ਭੁੱਲ ਸਕਦਾ ਹੈ, ਜਿਹਨਾਂ ਨੇ ਸਿੱਖ ਨੌਜਵਾਨਾਂ ਦੇ ਅੰਨ੍ਹੇਵਾਹ ਕਤਲ ਕੀਤੇ ਸਨ, ਕੁੜੀਆਂ ਦੀ ਪੱਤਾਂ ਲੁੱਟੀਆਂ ਅਤੇ ਤਬਾਹੀ ਮਚਾਈ ਸੀ। ਅੱਠ ਸਿੱਖ ਕੈਦੀਆਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ਇਹਨਾਂ ਪੀੜਤਾਂ ਦੀ ਜਖ਼ਮੀ ਮਾਨਸਿਕਤਾ ਲਈ ਮੱਲ੍ਹਮ ਦਾ ਕੰਮ ਰਹੀ ਹੈ।

 

ਉਹਨਾਂ ਕਿਹਾ ਕਿ ਸਿੱਖ ਸੰਗਤ ਵੀ ਚੋਣਵੇਂ ਸਿੱਖ ਕੈਦੀਆਂ ਨੂੰ ਰਿਹਾ ਕਰਨ ਦੀ ਬਜਾਇ ਸਾਰੇ ਕੈਦੀਆਂ ਨੂੰ ਰਿਹਾ ਕਰਨ ਦੇ ਪੱਖ ਵਿਚ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤਾਂ ਦੇਸ਼ ਦੇ ਉਹਨਾਂ ਸਾਰੇ ਕੈਦੀਆਂ ਨੂੰ ਰਿਹਾ ਕੀਤੇ ਜਾਣ ਦੇ ਹੱਕ ਵਿਚ ਹੈ, ਜਿਹੜੇ ਕਾਨੂੰਨ ਮੁਤਾਬਿਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ 550ਵੇਂ ਪਰਕਾਸ਼ ਪੁਰਬ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਇਹ ਸਭ ਤੋਂ ਵੱਡੀ ਸ਼ਰਧਾਂਜ਼ਲੀ ਹੋਵੇਗੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government to release the prisoners have completed sentences: SAD