ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਠਿੰਡਾ ਜੇਲ੍ਹ ਬਣੂੰ ਖ਼ਤਰਨਾਕ ਗੈਂਗਸਟਰਾਂ ਦਾ ਨਵਾਂ ਟਿਕਾਣਾ

ਨਾਭਾ ਜੇਲ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੂਲ ਰੂਪ ਵਿੱਚ ਔਰਤਾਂ ਲਈ ਬਣੀ ਬਠਿੰਡਾ ਜੇਲ੍ਹ ਨੂੰ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਕੁੱਝ ਸੱਭ ਤੋਂ ਖ਼ਤਰਨਾਕ ਅਪਰਾਧੀਆਂ, ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਰੱਖਿਆ ਜਾਵੇਗਾ ਜੋ ਇਸ ਵੇਲੇ ਉੱਚ ਸੁਰੱਖਿਆ ਵਾਲੀਆਂ ਨਾਭਾ ਅਤੇ ਹੋਰ ਜੇਲ੍ਹਾਂ ਵਿੱਚ ਰੱਖੇ ਹੋਏ ਹਨ।  ਤਾਂ ਜੋ ਇਨ੍ਹਾਂ ਨੂੰ ਹੋਰ ਅਪਰਾਧੀਆਂ ਨਾਲੋਂ ਵੱਖਰਾ ਕੀਤਾ ਜਾ ਸਕੇ 'ਤੇ ਜੇਲ੍ਹ ਵਿੱਚ ਗਿਰੋਹਾਂ ਦੀ ਲੜਾਈ ਦੀ ਚੁਣੌਤੀ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। 


ਮੁੱਖ ਮੰਤਰੀ ਨੇ ਜੇਲ੍ਹ ਸੁਧਾਰਾਂ ਦਾ ਜਾਇਜਾ ਲੈਣ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਜੇਲ੍ਹ ਵਿਭਾਗ ਦੀਆਂ ਇਨ੍ਹਾਂ ਤਜ਼ਵੀਜਾਂ ਨੂੰ ਪ੍ਰਵਾਨਗੀ ਦਿੱਤੀ।  ਇਸ ਸਮੇਂ ਪੰਜਾਬ ਦੀਆਂ ਜੇਲ੍ਹਾਂ ਵਿੱਚ 240 ਤੋਂ ਵੱਧ ਖ਼ਤਰਨਾਕ ਗੈਂਗਸਟਰ ਬੰਦ ਹਨ.


ਜੇਲ੍ਹਾਂ ਵਿੱਚ ਖਤਰਨਾਕ ਗੈਂਗਸਟਰਾਂ ਅਤੇ ਅਪਰਾਧੀਆਂ ਵੱਧ ਰਹੀਆਂ ਚੁਣੌਤੀਆਂ ਦੇ ਮੱਦੇਨਜ਼ਰ ਜੇਲ੍ਹ ਵਿਭਾਗ ਨੇ ਨਵੇਂ ਉੱਚ ਸੁਰੱਖਿਆ ਜੋਨ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। 


ਖਤਰਨਾਕ ਅਪਰਾਧੀਆਂ ਲਈ ਬਠਿੰਡਾ ਜੇਲ੍ਹ ਨੂੰ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਤਜ਼ਵੀਜ ਹੈ ਜਿੱਥੇ ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਤੋਂ ਕੈਦੀਆਂ ਨੂੰ ਤਬਦੀਲ ਕੀਤਾ ਜਾਵੇਗਾ। ਇਨ੍ਹਾਂ ਦੋਵਾਂ ਦੀ 250 ਕੈਦੀ ਰੱਖਣ ਦੀ ਸਮਰੱਥਾ ਹੋਵੇਗੀ। ਇਸ ਦੇ ਵਾਸਤੇ 5 ਕਰੋੜ ਰੁਪਏ ਦੀ ਲਾਗਤ ਨਾਲ ਮਾਮੂਲੀ ਸੋਧਾਂ ਕਰਨ ਦੀ ਜ਼ਰੂਰਤ ਹੈ। 


ਮੁੱਖ ਮੰਤਰੀ ਨੇ ਖਤਰਨਾਕ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਤਿੱਖੀ ਕਾਰਵਾਈ ਕਰਨ ਦੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਸੂਬੇ ਦੇ ਸ਼ਾਤੀਪੂਰਨ ਮਾਹੌਲ ਨੂੰ ਭੰਗ ਕਰਨ ਵਾਸਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚੋਂ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਪਿਛਲੇ ਇਕ ਸਾਲ ਦੌਰਾਨ ਖਤਰਨਾਕ ਗੈਂਗਸਟਰਾਂ ਨੂੰ ਨਕੇਲ ਪਾਉਣ ਅਤੇ ਹੋਰਾਂ ਨੂੰ ਆਤਮ ਸਮਰਪਣ ਕਰਨ ਲਈ ਮਜ਼ਬੂਰ ਕੀਤੇ ਜਾਣ ਵਾਸਤੇ ਪਲਿਸ ਦੀ ਭੂਮਿਕਾ ਦੀ ਸਰਾਹਨਾ ਕੀਤੀ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab government to turn bathinda jail into high security jail