ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਇਸ ਕੰਮ ਲਈ ਮਗਨਰੇਗਾ ਨਿਯਮਾਂ ’ਚ ਕਰੇਗੀ ਸੋਧ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਰਾਹੀਂ ਪੱਕਾ ਕਰਨ ਲਈ ਵਿਭਾਗੀ ਅਤੇ ਮਗਨਰੇਗਾ ਨਿਯਮਾਂ ’ਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਉਹਨਾਂ ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਬਾਰੇ ਮੁੱਖ ਮੰਤਰੀ ਸਲਾਹਕਾਰ ਗਰੁੱਪ ਦੀ ਮੀਟਿੰਗ ਵਿਚ ਮੌਜੂਦ ਸਾਰੇ ਮੈਂਬਰਾਂ ਵਲੋਂ ਰੱਖੀ ਗਈ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੀਤਾ।

 

 

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਕਰਨ ਲਈੇ ਖਰੜਾ ਤਿਆਰ ਕਰਨ ਲਈ ਕਿਹਾ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਦਿੱਤੀ ਕਿ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਨਾਲ ਵੀ ਇਹ ਮਾਮਲਾ ਵਿਚਾਰਿਆ ਜਾਵੇ ਤਾਂ ਕਿ ਮਗਨਰੇਗਾ ਨਿਯਮਾਂ ਵਿਚ ਵੀ ਲੋਂੜੀਦੀ ਸੋਧ ਕਰਵਾਈ ਜਾ ਸਕੇ

 

ਬਾਜਵਾ ਨੇ ਮੈਂਬਰਾਂ ਦੇ ਇੱਕ ਹੋਰ ਵਿਚਾਰ ਨਾਲ ਸਹਿਮਤੀ ਜਤਾਉਂਦਿਆਂ ਕਿਹਾ ਕਿ ਖੁੱਲੇ ਪੱਕੇ ਖਾਲ ਬਣਾਉਣ ਦੀ ਥਾਂਤੇ ਅੰਡਰਗ੍ਰਾਂਉਡ ਪਾਈਪਾਂ ਪਾਉਣ ਲਈ ਵੀ ਲੋੜੀਦੀਆਂ ਤਕਨੀਕੀ ਸੋਧਾਂ ਕਰਨ ਲਈ ਅਧਿਕਾਰੀਆਂ ਨੂੰ ਤਜਵੀਜ਼ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਕੇਂਦਰ ਤੋਂ ਜਲਦ ਤੋਂ ਜਲਦ ਪ੍ਰਵਾਨਗੀਆਂ ਲਈਆਂ ਜਾ ਸਕਣ

 

ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਸਖਤ ਤਾੜਨਾ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਲਈ ਵਰਤੇ ਜਾਂਦੇ ਸਮਾਨ ਦੇ ਮਿਆਰ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਅਧਿਕਾਰੀ ਜਾ ਠੇਕਦਾਰ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

 

ਇਸ ਮੌਕੇ ਮੌਜੂਦ ਮੈਂਬਰਾਂ ਨੇ ਕਿਹਾ ਕਿ ਪਿੰਡਾਂ ਵਿਚ ਹੁੰਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਹਫਤੇ ਵਿਚ ਦੋ ਦਿਨ ਜ਼ਿਲਾ ਸਕੱਤਰ, ਡੀ.ਡੀ.ਪੀ. ਅਤੇ ਬੀ.ਡੀ.ਪੀ. ਨਿੱਜੀ ਤੌਰਤੇ ਫੀਲਡ ਦੇ ਦੌਰੇ ਕਰਨ

 

ਇਸ ਤੋਂ ਪਹਿਲਾਂ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਸੀਮਾ ਜੈਨ ਅਤੇ ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀਮਤੀ ਤਨੂੰ ਕਸ਼ਿਅਪ ਨੇ ਮੁੱਖ ਮੰਤਰੀ ਸਲਾਹਕਾਰ ਗਰੁੱਪ ਅੱਗੇ ਵਿਭਾਗ ਵਲੋਂ ਕੀਤੇ ਜਾ ਰਹੇ ਵਿਕਾਸ ਕਰਾਜਾਂ ਦਾ ਲੇਖਾ ਜੋਖਾ ਪੇਸ਼ ਕੀਤਾ। ਅਧਿਕਾਰੀਆਂ ਨੇ ਵਿਭਾਗ ਵਲੋਂ ਪਿੰਡਾਂ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government will amend the Manrega rules for this purpose