ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਲਤਾਨਪੁਰ ਲੋਧੀ ਦੇ ਦਰਸ਼ਨ ਵਿਦਿਆਰਥੀਆਂ ਨੂੰ ਮੁਫਤ ਕਰਾਏ ਜਾਣਗੇ: ਚੰਨੀ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਮੁਫ਼ਤ ਯਾਤਰਾ ਕਰਵਾਉਣ ਦਾ ਫੈਸਲਾ ਲਿਆ ਹੈ। ਅੱਜ ਇੱਥੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਗਈ ਮੀਟਿੰਗ ਉਪਰੰਤ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਨੂੰ ਪਵਿੱਤਰ ਨਗਰੀ ਵਿਖੇ ਵਿਦਿਆਰਥੀਆਂ ਦੀ ਯਾਤਰਾ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 

ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ 1 ਨਵੰਬਰ ਤੋਂ 12 ਨਵੰਬਰ, 2019 ਤੱਕ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ। ਉਨਾਂ ਕਿਹਾ ਕਿ ਵਿਦਿਆਰਥੀਆਂ ਲਈ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ ਸਬੰਧੀ ਰੂਪ-ਰੇਖਾ ਉਲੀਕਣ ਲਈ ਮੰਤਰੀਆਂ ਦੇ ਸਮੂਹ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ ਤੇ ਮੈਡੀਕਲ ਸਿੱਖਿਆ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਜਲਦ ਕੀਤੀ ਜਾਵੇਗੀ।

 

ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਲਈ ਪਵਿਤਰ ਨਗਰੀ ਦਾ ਮੁਫ਼ਤ ਟੂਰ ਕਰਵਾਉਣ ਸਬੰਧੀ ਸਾਰੀਆਂ ਪ੍ਰਾਇਵੇਟ ਵਿਦਿਅਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ।

 

ਸ. ਚੰਨੀ ਨੇ ਮੀਟਿੰਗ ਦੌਰਾਨ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ। ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਾਰੇ ਪ੍ਰਬੰਧ ਅਗਸਤ ਦੇ ਅੱਧ ਤੱਕ ਮੁਕੰਮਲ ਕਰ ਲਏ ਜਾਣਗੇ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government will provide students free visions of Sultanpur Lodhi