ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਪਾਲ ਨੇ ਪੀ.ਪੀ.ਐਸ.ਸੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਦਿਵਾਇਆ ਹਲਫ਼

 

ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਨਵ-ਨਿਯੁਕਤ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।

 

ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਨੇ ਪੀ.ਪੀ.ਐਸ.ਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਅਧਿਕਾਰਤ ਮੈਂਬਰ ਅਤੇ ਉੱਘੀ ਲੇਖਿਕਾ ਅਤੇ ਕਾਲਮ ਨਵੀਸ ਹਰਮੋਹਨ ਕੌਰ ਸੰਧੂ (ਬੱਬੂ ਤੀਰ) ਨੇ ਗ਼ੈਰ-ਅਧਿਕਾਰਤ ਮੈਂਬਰ ਵਜੋਂ ਹਲਫ਼ ਲਿਆ।

 

ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

 

ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਭਾਰਤੀ ਫੌਜ ਦੀ ਪੱਛਮੀ ਕਮਾਂਡ ਤੋਂ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ ਵਜੋਂ ਸੇਵਾ-ਮੁਕਤ ਹੋਏ ਹਨ। ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਪੰਜਾਬ ਦੀ ਸੀ.ਬੀ.ਆਈ. ਅਦਾਲਤ ਦੇ ਵਿਸ਼ੇਸ਼ ਜੱਜ ਅਤੇ ਇੰਡਸਟ੍ਰੀਅਲ ਟ੍ਰਿਬਿਊਨਲ-ਕਮ-ਲੇਬਰ ਕੋਰਟ ਚੰਡੀਗੜ੍ਹ ਦੇ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਵੀ ਸੇਵਾ ਨਿਭਾਈ। ਪ੍ਰਸਿੱਧ ਲੇਖਿਕਾ ਬੱਬੂ ਤੀਰ ਚਾਚਾ ਚੰਡੀਗੜ੍ਹੀਆ ਵਜੋਂ ਜਾਣੇ ਜਾਂਦੇ ਸਵਰਗੀ ਡਾ. ਗੁਰਨਾਮ ਸਿੰਘ ਤੀਰ ਦੀ ਪੁੱਤਰੀ ਹੈ।

 

ਇਸ ਮੌਕੇ ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ, ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ ਬਾਲਾਮੁਰਗਮ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਪ੍ਰਸੋਨਲ ਵਿਭਾਗ ਦੇ ਸਕੱਤਰ ਏ.ਐਸ ਮਿਗਲਾਨੀ ਸਮੇਤ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲਿਸ ਬੈਂਡ ਵੱਲੋਂ ਰਾਸ਼ਟਰੀ ਗੀਤ ਦੀ ਧੁਨ ਵਜਾਈ ਗਈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB GOVERNOR ADMINISTERS OATH TO PPSC CHAIRMAN and 2 MEMBERS IN PRESENCE OF CAPT AMARINDER