ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਪੰਜਾਬ ਪੁਲੀਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਦੇ ਬੀਮਾ ਦਾ ਐਲਾਨ

ਮੰਤਰੀ ਮੰਡਲ ਨੇ ਜ਼ਰੂਰੀ ਮੈਡੀਕਲ ਸਾਮਾਨ ਖ਼ਰੀਦਣ ਦੇ ਸਾਰੇ ਅਧਿਕਾਰ ਖ਼ਰੀਦ ਕਮੇਟੀ ਨੂੰ ਦਿੱਤੇ

 

ਪੰਜਾਬ ਸਰਕਾਰ ਨੇ ਅੱਜ ਕੋਵਿਡ-19 ਵਿਰੁੱਧ ਲੜਾਈ ਵਿੱਚ ਮੂਹਰਲੀ ਕਤਾਰ 'ਚ ਹੋ ਕੇ ਲੜ ਰਹੇ ਪੁਲੀਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ ਦਾ ਐਲਾਨ ਕੀਤਾ ਹੈ। ਇਹ ਐਲਾਨ ਕੇਂਦਰ ਸਰਕਾਰ ਵੱਲੋਂ ਸਿਹਤ ਕਾਮਿਆਂ ਲਈ ਕੀਤੇ ਐਲਾਨ ਦੀ ਲੀਹ 'ਤੇ ਕੀਤਾ ਗਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ 'ਤੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਖ਼ਰੀਦ ਕਮੇਟੀ ਨੂੰ ਕੋਵਿਡ-19 ਨਾਲ ਨਿਪਟਣ ਲਈ ਸਾਜੋ-ਸਾਮਾਨ ਨਾਲ ਸਬੰਧਤ ਸਾਰੀਆਂ ਖ਼ਰੀਦਦਾਰੀਆਂ ਦੀਆਂ ਕੀਮਤਾਂ ਖੋਜਣ ਅਤੇ ਹੰਗਾਮੀ ਆਧਾਰ 'ਤੇ ਖ਼ਰੀਦਣ ਲਈ ਅਧਿਕਾਰਤ ਕੀਤਾ ਹੈ। ਕਮੇਟੀ ਨੂੰ ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਹੰਗਾਮੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਆਮ ਪ੍ਰਕ੍ਰਿਆਵਾਂ ਨੂੰ ਲਾਂਭੇ ਕਰਦਿਆਂ ਖ਼ਰੀਦਦਾਰੀ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

 

ਮੰਤਰੀ ਮੰਡਲ ਨੇ ਖ਼ਰੀਦ ਕਮੇਟੀ ਨੂੰ ਪ੍ਰਚਲਿਤ ਮਾਰਕੀਟ ਕੀਮਤਾਂ 'ਤੇ ਜ਼ਰੂਰੀ ਅਤੇ ਫੌਰੀ ਮੈਡੀਕਲ ਵਸਤਾਂ ਖਰੀਦਣ ਦੀ ਆਗਿਆ ਦੇ ਦਿੱਤੀ ਕਿਉਂ ਜੋ ਕੋਵਿਡ-19 ਨਾਲ ਨਿਪਟਣ ਲਈ ਇਨ੍ਹਾਂ ਵਸਤਾਂ ਦੀ ਮੰਗ ਵੱਡੀ ਪੱਧਰ 'ਤੇ ਵਧੀ ਹੈ।

 

ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸੰਕਟ ਦੀ ਇਸ ਘੜੀ ਵਿੱਚ ਫੌਰੀ ਖ਼ਰੀਦ ਕਰਨ ਲਈ ਇਸ ਦੇ ਰਾਹ ਵਿੱਚ ਅਫ਼ਸਰਸ਼ਾਹੀ ਦੇ ਪੱਧਰ 'ਤੇ ਕੋਈ ਅੜਿੱਕਾ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਚਾਹੀਦੀ।

 

ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਮੰਡਲ ਨੇ ਅਜਿਹੇ ਹਸਪਤਾਲਾਂ ਖਿਲਾਫ਼ ਕਾਰਵਾਈ ਕਰਨ ਸਖ਼ਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਸਿਹਤ ਵਿਭਾਗ ਨੂੰ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਹਨ। ਇਸ ਨੂੰ ਬੁਜ਼ਦਿਲੀ ਵਾਲੀ ਕਾਰਵਾਈ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਮੇਂ ਵਿੱਚ ਉਹ ਲੁਕ ਕੇ ਨਹੀਂ ਬਚ ਸਕਦੇ।

 

ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਦੂਰ-ਦੂਰਾਡੇ ਤੋਂ ਨਿਗਰਾਨੀ ਰੱਖੀ ਜਾਣੀ ਚਾਹੀਦੀ ਹੈ ਅਤੇ ਇਸ ਨਾਜ਼ੁਕ ਸਥਿਤੀ ਵਿੱਚ ਸਮੂਹਾਂ ਵਿੱਚ ਜਾਣ ਤੋਂ ਬਚਿਆ ਜਾਵੇ। ਇਸ ਤੋਂ ਪਹਿਲਾਂ ਸਿਹਤ ਵਿਭਾਗ ਨੇ ਵਜ਼ਾਰਤ ਨੂੰ ਦੱਸਿਆ ਕਿ ਇਕ ਵਾਰ ਜਦੋਂ ਤੇਜ਼ੀ ਨਾਲ ਜਾਂਚ ਕਰਨ ਵਾਲੀਆਂ ਕਿੱਟਾਂ ਅਤੇ ਭਾਰਤ ਸਰਕਾਰ ਦੇ ਅੰਤਮ ਦਿਸ਼ਾ-ਨਿਰਦੇਸ਼ ਆ ਗਏ ਤਾਂ ਸੂਬੇ ਵਿੱਚ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਕਿ ਪਾਜ਼ੇਟਿਵ ਮਾਮਲਿਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ। 

 

ਸਿਹਤ ਵਿਭਾਗ ਨੇ ਅੱਗੇ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦਾ ਤੇਜ਼ੀ ਨਾਲ ਥਹੁ-ਪਤਾ ਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਹਾਸਲ ਹੋਈ 255 ਵਿਅਕਤੀਆਂ ਦੀ ਸੂਚੀ ਵਿੱਚੋਂ 192 ਵਿਅਕਤੀਆਂ ਦੀ ਜਾਂਚ ਕਰਕੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।

.............

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB GOVT ANNOUNCES RS 50 LAKH INSURANCE COVER FOR FRONTLINE COPS AND SANITATION WORKERS