ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਨੂੰ ਪ੍ਰਕਾਸ਼ ਪੁਰਬ ਦੇ ਸਤਿਕਾਰ 'ਚ ਪਰਾਲੀ ਨਾ ਸਾੜਨ ਦੀ ਅਪੀਲ

ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੰਦੇਸ਼ ਅਪਨਾਉਣ ਦਾ ਸੱਦਾ


ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੇ ਉਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਗੁਰੂ ਸਾਹਿਬ ਵੱਲੋਂ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ। 

 

ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਪੈਂਦੇ ਮਾਰੂ ਪ੍ਰਭਾਵਾਂ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਹਫ਼ਤੇ ਮੰਤਰੀ ਮੰਡਲ ਦੀ ਮੀਟਿੰਗ ਹੋਈ। 

 

ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨੇੈਟ ਮੰਤਰੀਆਂ ਨੇ ਵੀ ਕਿਸਾਨਾਂ ਨੂੰ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾ ਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ।

 

ਪਰਾਲੀ ਸਾੜਨ ਦੇ ਮਾਰੂ ਨਤੀਜਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪ੍ਰਤੀ ਹੈਕਟੇਅਰ 30 ਕਿਲੋ ਨਾਈਟ੍ਰੋਜਨ, 13.8 ਕਿਲੋ ਫਾਸਫੋਰਸ, 30 ਕਿਲੋ ਪੋਟਾਸ਼, 6.48 ਕਿਲੋ ਸਲਫਰ ਅਤੇ 2400 ਕਿਲੋ ਕਾਰਬਨ ਸੜ ਕੇ ਤਬਾਹ ਹੋ ਜਾਣ ਅਤੇ ਮਿੱਤਰ ਕੀੜਿਆਂ ਦੇ ਮਾਰੇ ਜਾਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ।     


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt appeal to farmers not to burn straw in honor of Prakash purb