ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦਾ ਦਾਅਵਾ, ਝੋਨੇ ਦੇ 8,07,938 ਕਿਸਾਨਾਂ ਨੂੰ ਮਿਲਿਆ ਲਾਭ

ਪੰਜਾਬ ਚ 2 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 11885504 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦਕਿ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 16721.24 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ, ਜਿਸ ਨਾਲ 807938 ਕਿਸਾਨਾ ਨੂੰ ਐਮ.ਐਸ.ਪੀ ਦਾ ਲਾਭ ਮਿਲਿਆ ਹੈ।

 

ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 11798543 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 86961 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

 

ਪਨਗ੍ਰੇਨ ਵੱਲੋਂ 4865211 ਟਨ, ਮਾਰਕਫੈੱਡ ਵੱਲੋਂ 3050156 ਟਨ ਅਤੇ ਪਨਸਪ ਵੱਲੋਂ 2367641 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1352117 ਮੀਟਿ੍ਰਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ ) ਵਲੋਂ 163418 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

 

ਮਿਲੀ ਜਾਣਕਾਰੀ ਮੁਤਾਬਕ 72 ਘੰਟੇ ਵਾਲੇ ਨਿਯਮ ਤਹਿਤ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ 93.09 ਫੀਸਦ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt claims benefit to 807938 farmers of paddy