ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਨੇ ਵੀ ਸ਼ਰਾਬ 'ਤੇ ਲਾਇਆ ਕੋਰੋਨਾ ਸੈੱਸ, 2 ਤੋਂ 50 ਰੁਪਏ ਤੱਕ ਕੀਮਤ ਵਧੀ

ਕੋਰੋਨਾ ਲੌਕਡਾਊਨ ਵਿਚਕਾਰ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿੱਚ ਸ਼ਰਾਬ ਦੀ ਵਿਕਰੀ ਉੱਤੇ ਕੋਵਿਡ ਸੈੱਸ ਲਗਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ 1 ਜੂਨ ਤੋਂ ਸ਼ਰਾਬ 'ਤੇ ਸੈੱਸ ਵਧਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰੋਡੈਕਟ ਦੇ ਆਕਾਰ ਅਤੇ ਸਾਈਜ਼ ਦੇ ਆਧਾਰ 'ਤੇ 2 ਤੋਂ 50 ਰੁਪਏ ਤੱਕ ਹੋਣਗੇ। ਇਸ ਤੋਂ ਇਕੱਠੀ ਕੀਤੀ ਰਕਮ ਦੀ ਵਰਤੋਂ ਕੋਵਿਡ -19 ਨਾਲ ਸਬੰਧਤ ਖ਼ਰਚਿਆਂ ਲਈ ਕੀਤੀ ਜਾਵੇਗੀ।

 

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਤੋਂ ਪਹਿਲਾਂ ਬਹੁਤੇ ਰਾਜਾਂ ਨੇ ਕੋਰੋਨਾ ਸੈੱਸ ਸ਼ਰਾਬ ‘ਤੇ ਲਗਾਇਆ ਹੈ। ਪੰਜਾਬ ਸਰਕਾਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸ਼ਰਾਬ ਦੀ ਹੋਮ ਡਿਲਵਿਰੀ ਵੀ ਕਰ ਰਹੀ ਹੈ। ਸੂਬੇ ਵਿੱਚ ਸ਼ਰਾਬ ਦੀਆਂ ਦੁਕਾਨਾਂ ਸਿਰਫ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚਾਰ ਘੰਟਿਆਂ ਲਈ ਖੁੱਲ੍ਹੀਆਂ ਰਹਿੰਦੀਆਂ ਹਨ। 

 

ਦੱਸਿਆ ਜਾ ਰਿਹਾ ਹੈ ਕਿ ਇਕ ਆਦਮੀ ਨੂੰ ਘੱਟੋ ਘੱਟ ਦੋ ਲੀਟਰ ਸ਼ਰਾਬ ਮਿਲੇਗੀ। ਭਾਵ, ਕੋਈ ਵੀ ਵਿਅਕਤੀ ਇਸ ਤੋਂ ਵੱਧ ਸ਼ਰਾਬ ਦੀ ਮੰਗ ਨਹੀਂ ਕਰ ਸਕਦਾ। ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲੌਕਡਾਊਨ ਦੀ ਪਾਲਣਾ ਅਤੇ ਸਮਾਜਿਕ ਦੂਰੀਆਂ ਦੇ ਉਪਾਵਾਂ ਦੀ ਪਾਲਣਾ ਕਰਨ ਦੇ ਉਦੇਸ਼ ਨਾਲ ਲਿਆ ਹੈ।

 

 

 

ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਸਰਕਾਰ ਨੇ ਅਨਲੌਕ -1 ਤਹਿਤ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਹੋਰ ਹਿੱਸਿਆਂ ਵਿੱਚ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ, ਸਰਕਾਰ ਨੇ ਮੀਟ, ਨਾਈ ਦੀਆਂ ਦੁਕਾਨਾਂ, ਸੈਲੂਨ ਅਤੇ ਬਿਊਟੀ ਪਾਰਲਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ ਜਿਸ ਨਾਲ ਸਮਾਜਿਕ ਦੂਰੀਆਂ ਅਤੇ ਮਾਸਕ ਪਹਿਨਣਾ ਲਾਜ਼ਮੀ ਹੈ।
 

ਪੰਜਾਬ ਸਰਕਾਰ ਨੇ ਇਸ ਦੇ ਲਈ ਇਕ ਸਟੈਂਡਰਡ ਆਫ਼ ਪ੍ਰੋਟੋਕਾਲ (ਐਸਓਪੀ) ਜਾਰੀ ਕੀਤਾ ਹੈ। ਜ਼ਰੂਰੀ ਸੇਵਾਵਾਂ ਵਿੱਚ ਲੱਗੇ ਲੋਕਾਂ ਨੂੰ ਛੱਡ ਕੇ ਆਮ ਲੋਕਾਂ ਦੀ ਆਵਾਜਾਈ 'ਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਰਾਜ ਸਰਕਾਰ ਵੱਲੋਂ ਇਹ ਸਲਾਹ ਦਿੱਤੀ ਗਈ ਕਿ 65 ਸਾਲ ਤੋਂ ਵੱਧ ਉਮਰ ਦੇ ਲੋਕ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਜੇਕਰ ਜ਼ਰੂਰੀ ਨਾ ਹੋਵੇ ਹੋਣ ਤੱਕ ਘਰਾਂ ਤੋਂ ਨਾ ਨਿਕਲਣ।

 

8 ਜੂਨ ਤੋਂ ਬਾਅਦ ਖੁੱਲ੍ਹਣਗੇ ਮਾਲ, ਧਾਰਮਿਕ ਸਥਾਨ

ਪੰਜਾਬ ਸਰਕਾਰ ਨੇ ਦਿਸ਼ਾ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਅਗਲੇ ਮਹੀਨੇ ਤੱਕ ਧਾਰਮਿਕ ਸਥਾਨ, ਮਾਲ ਅਤੇ ਹੋਟਲ ਬੰਦ ਰਹਿਣਗੇ ਅਤੇ 8 ਜੂਨ ਤੋਂ ਪਹਿਲਾਂ ਇਸ ਨੂੰ ਲੈ ਕੇ ਐਸ.ਓ.ਪੀ. ਜਾਰੀ ਕੀਤੇ ਜਾਣਗੇ। ਰੈਸਟੋਰੈਂਟ ਤੋਂ ਹੋਮ ਡਲਿਵਰੀ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਅੰਤਰਰਾਜੀ ਰੇਲ ਗੱਡੀਆਂ ਅਤੇ ਘਰੇਲੂ ਉਡਾਣਾਂ ਨੂੰ ਸ਼ਰਤਾਂ ਦੇ ਨਾਲ ਆਗਿਆ ਦਿੱਤੀ ਗਈ ਹੈ।

 

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ 30 ਮਈ ਨੂੰ ਦਿੱਤੀਆਂ ਹਦਾਇਤਾਂ ਨੂੰ ਰਾਜ ਵਿੱਚ ਲਾਗੂ ਕੀਤਾ ਜਾਵੇਗਾ। ਹਾਲਾਂਕਿ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ ਅਤੇ ਇਕੱਠ ਕਰਨ ਵਾਲੇ ਸਥਾਨਾਂ 'ਤੇ ਪਾਬੰਦੀ ਰਹੇਗੀ। ਜਨਤਕ ਥਾਵਾਂ 'ਤੇ ਥੁੱਕਣ 'ਤੇ ਪਾਬੰਦੀ ਹੋਵੇਗੀ। ਜਨਤਕ ਥਾਵਾਂ 'ਤੇ ਸ਼ਰਾਬ ਪੀਣ, ਪਾਨ, ਗੁਟਕਾ ਖਾਣ 'ਤੇ ਵੀ ਪਾਬੰਦੀ ਹੋਵੇਗੀ, ਹਾਲਾਂਕਿ ਇਸ ਦੀ ਵਿਕਰੀ 'ਤੇ ਕੋਈ ਰੋਕ ਨਹੀਂ ਹੋਵੇਗੀ।

 

ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਵਿਆਹ ਵਿੱਚ 50 ਲੋਕਾਂ ਨੂੰ ਸ਼ਾਮਲ ਹੋਣ ਦੀ ਆਗਿਆ ਦਿੱਤੀ ਹੈ ਅਤੇ ਅੰਤਮ ਸੰਸਕਾਰ ਵਿੱਚ 20 ਤੋਂ ਵੱਧ ਲੋਕਾਂ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ।
--------------

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt decided to levy additional excise duty and assessed fee in lieu of COVID Cess on liquor effect from 1 June