ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ’ਚ ਕਰਨ ਦਾ ਫੈਸਲਾ

ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ’ਚ ਕਰਨ ਦਾ ਫੈਸਲਾ

ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦਾ ਪਨੁਰਗਠਨ ਕਰਕੇ ਇਸ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਇਸ ਵਿਭਾਗ ਦੇ ਨਾਂ ਵਿੱਚ ਤਬਦੀਲੀ ਕਰਦਿਆਂ ਹੁਣ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕਰ ਦਿੱਤਾ ਗਿਆ ਹੈ


ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ ਹੁਨਰ ਵਿਕਾਸ ਅਤੇ ਸਿਖਲਾਈ ਬੇਰੋਜ਼ਗਾਰ ਨੌਜਵਾਨਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਜ਼ਰੂਰੀ ਹੈ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨਅਤੇਪੰਜਾਬ ਹੁਨਰ ਵਿਕਾਸ ਮਿਸ਼ਨਜੋ ਕਿ ਮੌਜੂਦਾ ਸਮੇਂ ਵਿੱਚ ਵੱਖ-ਵੱਖ ਵਿਭਾਗਾਂ ਅਧੀਨ ਕੰਮ ਕਰ ਰਹੇ ਹਨ, ਨੂੰ ਇਕ ਵਿਭਾਗ ਅਧੀਨ ਲਿਆਉਣਾ ਚਾਹੀਦਾ ਹੈ

 


ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪਾਸੋਂ ਹੁਨਰ ਵਿਕਾਸ ਦਾ ਕਾਰਜ ਲੈ ਕੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੂੰ ਸੌਂਪਿਆ ਗਿਆ ਹੈ ਇਸ ਨਾਲ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਦੀਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਲਈ ਹੋਰ ਬਿਹਤਰ ਤਾਲਮੇਲ ਅਤੇ ਨਿਗਰਾਨੀ ਹੋਵੇਗੀ


ਪੁਨਰਗਠਿਤ ਕੀਤਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਹੁਨਰ ਸਿਖਲਾਈ ਜਾਂ ਕੈਰੀਅਰ ਗਾਈਡੈਂਸ ਅਤੇ ਕੌਂਸਲਿੰਗ ਰਾਹੀਂ ਰੋਜ਼ਗਾਰ ਦੇ ਮੌਕਿਆਂ ਦੀ ਸਹੂਲਤ ਮੁਹੱਈਆ ਕਰਵਾਏਗਾ ਇਸੇ ਤਰਾਂ ਵਿਭਾਗ ਵੱਲੋਂ ਨੌਕਰੀ ਦੀ ਭਾਲ ਕਰਨ ਵਾਲਿਆਂ ਨੂੰ ਸਰਕਾਰੀ/ਪ੍ਰਾਈਵੇਟ ਜਾਂ ਵਿਦੇਸ਼ਾਂ ਵਿੱਚ ਰੋਜ਼ਗਾਰ ਤੇ ਸਿੱਖਿਆ ਅਤੇ ਨੌਕਰੀ ਦੀ ਭਾਲ ਕਰਨ ਵਾਲਿਆਂ ਦੇ ਹੁਨਰ ਤੇ ਯੋਗਤਾ ਅਨੁਸਾਰ ਹੁਨਰ ਸਿਖਲਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB GOVT DECIDES TO MERGE SKILL DEVELOPMENT WITH EMPLOYMENT GENERATION and TRAINING DEPT