ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਰਤੀ ਲਈ ਬਿਨੈ ਪੱਤਰ ਜਮ੍ਹਾਂ ਕਰਵਾਉਣ ਦੀ ਨਿਰਧਾਰਤ ਮਿਤੀ ਹੋਈ ਮੁਲਤਵੀ

ਕੋਵਿਡ-19 ਮਹਾਂਮਾਰੀ ਕਾਰਨ ਕਰਫਿਊ ਵਿੱਚ ਕੀਤੇ ਵਾਧੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਨਵੀਂ ਭਰਤੀ ਲਈ ਅਰਜ਼ੀਆਂ ਜਮ੍ਹਾਂ ਕਰਨ ਦੀ ਨਿਰਧਾਰਤ ਮਿਤੀ 30 ਅਪਰੈਲ, 2020 ਜਾਂ ਇਸ ਤੋਂ ਅੱਗੇ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸੂਬਾ ਸਰਕਾਰ, ਖੁਦਮੁਖਤਿਆਰ ਸੰਸਥਾਵਾਂ, ਯੂਨੀਵਰਸਿਟੀਆਂ, ਪੀਪੀਐਸਸੀ, ਅਧੀਨ ਸੇਵਾਵਾਂ ਚੋਣ ਬੋਰਡ ਆਦਿ ਵੱਲੋਂ ਹਰ ਕਿਸਮ ਦੀਆਂ ਭਰਤੀਆਂ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਨਿਰਧਾਰਤ ਮਿਤੀ 30 ਅਪਰੈਲ, 2020 ਜਾਂ ਇਸ ਤੋਂ ਅੱਗੇ ਦੀ ਕਿਸੇ ਤਰੀਕ ਤੱਕ ਮੁਲਤਵੀ ਕਰਨ ਦੀ ਹਦਾਇਤ ਕੀਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt defers due date for submitting applications for recruitment