ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਪੂਰੇ ਨਹੀਂ ਕੀਤੇ ਰੋਪੜ ਦੇ ਪੁਲਵਾਮਾ ਸ਼ਹੀਦ ਦੇ ਪਰਿਵਾਰ ਨਾਲ ਕੀਤੇ ਵਾਅਦੇ

ਪੰਜਾਬ ਸਰਕਾਰ ਨੇ ਪੂਰੇ ਨਹੀਂ ਕੀਤੇ ਰੋਪੜ ਦੇ ਪੁਲਵਾਮਾ ਸ਼ਹੀਦ ਦੇ ਪਰਿਵਾਰ ਨਾਲ ਕੀਤੇ ਵਾਅਦੇ

ਪਿਛਲੇ ਵਰ੍ਹੇ ਕਸ਼ਮੀਰ ਦੇ ਪੁਲਵਾਮਾ ’ਚ ਆਤਮਘਾਤੀ ਅੱਤਵਾਦੀ ਹਮਲੇ ਦੌਰਾਨ ਰੋਪੜ (ਰੂਪਨਗਰ) ਜ਼ਿਲ੍ਹੇ ਦੇ ਕਸਬੇ ਨੂਰਪੁਰ ਬੇਦੀ ਲਾਗਲੇ ਪਿੰਡ ਰੌਲੀ ਦੇ ਸੀਆਰਪੀਐੱਫ਼ ਕਾਂਸਟੇਬਲ ਕੁਲਵਿੰਦਰ ਸਿੰਘ ਵੀ ਸ਼ਹੀਦ ਹੋਏ ਸਨ। ਕੁਲਵਿੰਦਰ ਸਿੰਘ ਆਪਣੇ ਮਾਪਿਆਂ ਦੀ ਇਕਲੌਤੀ ਸੰਤਾਨ ਸਨ। ਉਸ ਦੁਖਾਂਤ ਤੋਂ ਬਾਅਦ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਤੇ ਮਾਂ ਅਮਰਜੀਤ ਕੌਰ ਬਿਲਕੁਲ ਇਕੱਲੇ ਰਹਿ ਗਏ ਹਨ।

 

 

ਕਦੀ–ਕਦਾਈਂ ਕੋਈ ਰਿਸ਼ਤੇਦਾਰ ਪਿੰਡ ਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦਾ ਕੁਝ ਜੀਅ ਲੱਗ ਜਾਂਦਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਕੁਝ ਵਾਅਦੇ ਤਾਂ ਪੂਰੇ ਕਰ ਦਿੱਤੇ ਹਨ ਪਰ ਕੁਝ ਹਾਲੇ ਨਹੀਂ ਕੀਤੇ।

 

 

ਇੱਕ ਤਾਂ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ 10,000 ਰੁਪਏ ਮਾਸਿਕ ਪੈਨਸ਼ਨ ਮਿਲਣ ਲੱਗ ਪਈ ਹੈ ਤੇ ਦੂਜੇ ਪਿੰਡ ਦੇ ਸਰਕਾਰੀ ਮਿਡਲ ਸਕੂਲ ਦਾ ਨਾਂਅ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂਅ ’ਤੇ ਰੱਖ ਦਿੱਤਾ ਗਿਆ ਹੈ।

 

 

ਸ੍ਰੀ ਦਰਸ਼ਨ ਸਿੰਘ ਨੇ ਹਟਕੋਰੇ ਲੈਂਦਿਆਂ ਦੱਸਿਆ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਰੌਲੀ ਤੋਂ ਮੋਠਾਪੀਰ ਤੱਕ 18 ਫ਼ੁੱਟ ਚੌੜੀ ਸੜਕ ਬਣਾਈ ਜਾਵੇਗੀ ਪਰ ਉਸ ਵਾਅਦੇ ਮੁਤਾਬਕ ਹਾਲੇ ਤੱਕ ਨਾ ਤਾਂ ਉਹ ਸੜਕ ਬਣੀ ਹੈ ਤੇ ਨਾ ਹੀ ਪਿੰਡ ’ਚ ਗੇਟ ਦੀ ਉਸਾਰੀ ਕੀਤੀ ਗਈ ਹੈ।

 

 

ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ’ਚ ਕਤਾਰਾਂ ਵਿੱਚ ਧੱਕੇ ਖਾਣੇ ਪੈਂਦੇ ਹਨ। ਉੱਧਰ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਗੇਟ ਤੇ 18 ਫ਼ੁੱਟ ਚੌੜੀ ਸੜਕ ਦੇ ਨਿਰਮਾਣ ਦੀ ਮੰਗ ਛੇਤੀ ਹੀ ਪੂਰੀ ਕਰ ਦਿੱਤੀ ਜਾਵੇਗੀ।

 

 

ਡੀਸੀ ਨੇ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਮਨਜ਼ੂਰੀਆਂ ਲਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸ਼ਹੀਦ ਦੀ ਯਾਦ ਵਿੱਚ ਇੱਕ ਸਟੇਡੀਅਮ ਦੇ ਵਿਕਾਸ ਲਈ ਢਾਈ ਲੱਖ ਰੁਪਏ ਦਾ ਚੈੱਕ ਸ੍ਰੀ ਦਰਸ਼ਨ ਸਿੰਘ ਨੂੰ ਦਿੱਤਾ ਜਾ ਚੁੱਕਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt did not fulfil the promises to the family of Pulwama Martyr