ਅਗਲੀ ਕਹਾਣੀ

'ਦਿਵਿਆਂਗਾਂ ਲਈ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ 'ਚ 4 ਫ਼ੀਸਦੀ ਰਾਖਵਾਂਕਰਨ ਸ਼ਲਾਘਾਯੋਗ' 

ਰੂਪਨਗਰ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਲਾਈ ਗਈ ਪ੍ਰਦਰਸ਼ਨੀ


ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਜਿੱਥੇ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 4 ਪ੍ਰਤੀਸ਼ਤ ਕੀਤਾ ਗਿਆ ਹੈ, ਉਥੇ 31 ਦਸੰਬਰ 2019 ਤੱਕ ਵਿਲੱਖਣ ਪਹਿਚਾਣ ਪੱਤਰ (ਯੂਨੀਕ ਡਿਸੇਬਿਲਟੀ ਆਈ ਡੀ ਕਾਰਡ) ਦੇ ਕੰਮ ਨੂੰ ਮੁਕੰਮਲ ਕਰ ਕੇ ਦਿਵਿਆਂਗ ਵਿਅਕਤੀਆਂ ਦਾ ਡਾਟਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਇਨ੍ਹਾਂ ਦੀ ਹੋਰ ਭਲਾਈ ਦੀ ਸਕੀਮਾਂ ਰਾਹੀ ਸਹਾਇਤਾ ਕੀਤੀ ਜਾ ਸਕੇ।  

 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਡ੍ਰੀਮ ਡੈਸਟੀਨੇਸ਼ਨ ਪੈਲੇਸ ਰੂਪਨਗਰ ਵਿਖੇ ਆਯੋਜਿਤ ਅੰਤਰ ਰਾਸ਼ਟਰੀ ਦਿਵਿਆਂਗਜਨ ਦਿਵਸ 2019 ਮੌਕੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। 

 

 

ਇਸ ਤੋਂ ਪਹਿਲਾਂ ਉਨ੍ਹਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਫ਼ਰੀਦਕੋਟ, ਅੰਗਹੀਣਾਂ ਦੀ ਸਰਕਾਰੀ ਸੰਸਥਾ ਸ਼ਿਮਲਾਪੁਰੀ ਲੁਧਿਆਣਾ, ਪੰਜਾਬ ਬੱਧਿਰ ਵਿੱਦਿਆਲਾ ਸ਼ਾਮਪੁਰਾ ਰੂਪਨਗਰ, ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਅਤੇ ਦਿਵਿਆਂਗ ਬੱਚਿਆਂ ਵੱਲੋਂ ਹੱਥਾਂ ਨਾਲ ਬਣਾਈਆਂ ਸੁੰਦਰ ਵਸਤੂਆਂ ਦੀ ਸ਼ਲਾਘਾ ਕੀਤੀ। 

 

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਮਰਜੀਤ ਸਿੰਘ ਸੰਧੋਆ ਅਤੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

 

ਕੈਬਿਨੇਟ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 50 ਪ੍ਰਤੀਸ਼ਤ ਦਿਵਿਆਂਗ ਵਿਅਕਤੀਆਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਸਾਲ 2019-20 ਲਈ 96.49 ਕਰੋੜ ਰੁਪਏ ਦੀ ਬਜਟ ਵਿਵਸਥਾ ਹੈ ਅਤੇ ਇਸ ਸਮੇਂ 186112 ਲਾਭਪਾਤਰੀ ਲਾਭ ਉਠਾ ਰਹੇ ਹਨ। ਸਰਕਾਰੀ ਬੱਸਾਂ ਵਿੱਚ ਨੇਤਰਹੀਣ ਵਿਅਕਤੀਆਂ ਨੂੰ ਫਰੀ ਸਫਰ ਅਤੇ ਦਿਵਿਆਂਗਜਨ ਵਿਅਕਤੀਆਂ ਨੂੰ ਅੱਧੇ ਕਿਰਾਏ ਦੀ ਸਹੂਲਤ ਦਿੱਤੀ ਗਈ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab govt duty bound to ensure welfare of disabled persons: aruna chaudhary