ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ: ਪੰਜਾਬ ਦੇ ਸਰਕਾਰੀ ਕਾਮਿਆਂ ਨੂੰ ਮਿਲੇਗੀ ਪੂਰੀ ਤਨਖਾਹ

ਪੰਜਾਬ ਦੇ ਵਿੱਤ ਮੰਤਰੀ : ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਦੱਸਿਆ ਹੈ ਕਿ ਸੂਬਾ ਸਰਕਾਰ ਵੱਲੋਂ ਰਾਜ ਦੇ ਜ਼ਿਲਿਆਂ ਨੂੰ ਹੁਣ ਤੱਕ 150 ਕਰੋੜ ਰੁਪਏ ਕਰੋਨਾ ਰਾਹਤ ਕਾਰਜਾਂ ਲਈ ਜਾਰੀ ਕੀਤੇ ਗਏ ਹਨ ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸਕਿਲ ਦੌਰ ਸਰਕਾਰ ਸੂਬੇ ਦੇ ਲੋਕਾਂ ਨਾਲ ਖੜੀ ਹੈ ਅਤੇ ਰਾਹਤ ਕਾਰਜਾਂ ਅਤੇ ਕਰੋਨਾ ਦੇ ਪਸਾਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਇੰਤਜਾਮ ਕੀਤੇ ਜਾਣਗੇ ਅਤੇ ਇਸ ਕੰਮ ਪੈਸੇ ਦੀ ਘਾਟ ਕੋਈ ਅੜਿਕਾ ਨਹੀਂ ਬਣੇਗੀ


ਵਿੱਤ ਮੰਤਰੀ : ਬਾਦਲ ਨੇ ਅੱਗੇ ਦੱਸਿਆ ਕਿ ਮੈਡੀਕਲ ਉਪਕਰਨ ਅਤੇ ਹੋਰ ਲੋੜੀਂਦਾ ਸਾਜੋ ਸਮਾਨ ਖਰੀਦਣ ਲਈ ਵੀ 50 ਕਰੋੜ ਰੁਪਏ ਦਿੱਤੇ ਗਏ ਹਨ ਉਨਾਂ ਨੇ ਦੱਸਿਆ ਕਿ ਕੋਵਿਡ 19 ਦੇ ਟਾਕਰੇ ਲਈ ਵੱਧੀਕ ਮੁੱਖ ਸਕੱਤਰ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ 19 ਬਿਮਾਰੀ ਨਾਲ ਨਿਪਟਣ ਲਈ ਸਾਜੋ ਸਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ ਉਨਾਂ ਨੇ ਕਿਹਾ ਕਿ ਇਕ ਹਫ਼ਤੇ ਵਿਚ ਹਰੇਕ ਪ੍ਰਕਾਰ ਦਾ ਸਾਜੋ ਸਮਾਨ ਜ਼ਿਲਿਆਂ ਤੱਕ ਪੁੱਜ ਜਾਵੇਗਾ ਅਤੇ ਕਿਸੇ ਵੀ ਲੋੜੀਂਦੇ ਸਮਾਨ ਦੀ ਘਾਟ ਨਹੀਂ ਰਹੇਗੀ


ਇਸ ਤਰਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਦੱਸਿਆ ਕਿ ਕਰੋਨਾ ਕਾਰਨ ਪੈਦਾ ਹੋਏ ਸੰਕਟ ਦੇ ਬਾਵਜੂਦ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਨੂੰ ਪੂਰੀਆਂ ਤਨਖਾਹਾਂ ਦੇਵੇਗੀ ਉਨਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ


: ਬਾਦਲ ਨੇ ਕਿਹਾ ਕਿ ਇਸ ਮੌਕੇ ਇਕ ਤਰਾਂ ਦੀ ਕੌਮੀ ਜੰਗ ਅਸੀਂ ਲੜ ਰਹੇ ਹਾਂ ਅਤੇ ਕਿਸੇ ਨੂੰ ਵੀ ਇਸ ਮੁੱਦੇ ਤੇ ਸਿਆਸਤ ਨਹੀਂ ਕਰਨੀ ਚਾਹੀਦੀ ਹੈ ਉਨਾਂ ਨੇ ਕਿਹਾ ਕਿ ਬਠਿੰਡਾ ਵਿਚ ਹਰ ਰੋਜ 25 ਹਜਾਰ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਖੁਆਇਆ ਜਾ ਰਿਹਾ ਹੈ 7900 ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਜਾ ਚੁੱਕਾ ਹੈ ਇਸ ਤੋਂ ਬਿਨਾਂ 7 ਦਿਨ ਪਹਿਲਾਂ ਜਿੰਨਾਂ ਨੂੰ ਇਕ ਇਕ ਹਫ਼ਤੇ ਦਾ ਰਾਸ਼ਨ ਵੰਡਿਆਂ ਗਿਆ ਸੀ ਉਨਾਂ 1000 ਪਰਿਵਾਰਾਂ ਨੂੰ ਅੱਜ ਅਗਲੇ ਹਫਤੇ ਦਾ ਸੁੱਕਾ ਰਾਸ਼ਨ ਦੁਬਾਰਾ ਵੰਡਿਆ ਜਾ ਰਿਹਾ ਹੈ


ਇਸੇ ਤਰਾਂ ਕਣਕ ਖਰੀਦ ਦਾ ਜਿਕਰ ਕਰਦਿਆਂ : ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਦੀ 22000 ਕਰੋੜ ਰੁਪਏ ਦੀ ਸੀਸੀ ਲਿਮਟ ਮੰਜੂਰ ਹੋ ਚੁੱਕੀ ਹੈ ਉਨਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਖਰੀਦ ਦੀ ਢੁੱਕਵੀਂ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਉਨਾਂ ਨੇ ਕਿਹਾ ਕਿ ਖਰੀਦ ਪ੍ਰਿਆ ਨੂੰ ਥੋੜਾ ਲੰਬਾ ਕੀਤਾ ਜਾਵੇਗਾ ਤਾਂ ਜੋ ਮੰਡੀਆਂ ਵਿਚ ਸਮਾਜਿਕ ਦੂਰੀ ਬਣੀ ਰਹੇ ਅਤੇ ਕਿਸਾਨ ਅਸਾਨੀ ਨਾਲ ਆਪਣੀ ਫਸਲ ਦੀ ਵਿਕਰੀ ਕਰ ਸਕਨ

 

ਉਨਾਂ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਸਾਰੇ ਇੰਤਜਾਮ ਕਰ ਲਏ ਹਨ ਉਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਤੋਂ ਰੋਜਾਨਾਂ ਲਗਭਗ 30 30 ਮਾਲ ਗੱਡੀਆਂ ਦੂਜਿਆਂ ਸੂਬਿਆਂ ਨੂੰ ਜਾ ਰਹੀਆਂ ਹਨ ਜਿਸ ਨਾਲ ਸੂਬੇ ਦੇ ਗੋਦਾਮਾਂ ਵਿਚ ਅਗਲੀ ਫਸਲ ਭੰਡਾਰ ਲਈ ਵਾਧੂ ਥਾਂ ਉਪਲਬੱਧ ਹੋਵੇਗੀ ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਜ਼ਿਲੇ ਦੇ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲੇ ਵਿਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਵੀ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt employees to get full salary despite Corona crisis: Manpreet Badal