ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਦੀ ਦੀਆਂ ਛੁੱਟੀਆਂ ਦਾ ਨਜ਼ਾਰਾ ਲੈ ਰਹੇ ਬੱਚਿਆਂ ਲਈ ਖੁਸ਼ਖਬਰੀ!

ਪੰਜਾਬ 'ਚ ਠੰਢ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਾਲ ਦਸੰਬਰ ਦੇ ਮਹੀਨੇ ਨੇ ਠੰਢ ਦੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅਜਿਹੇ 'ਚ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ।
 

 

ਸੂਬੇ 'ਚ ਪੈ ਰਹੀ ਕੜਾਕੇ ਦੀ ਠੰਢ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ 'ਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਪੰਜਾਬ ਦੇ ਸਕੂਲ 1 ਜਨਵਰੀ ਨੂੰ ਖੁੱਲ੍ਹਣੇ ਸਨ, ਜੋ ਹੁਣ 3 ਜਨਵਰੀ ਨੂੰ ਖੁੱਲ੍ਹਣਗੇ। ਬੀਤੀ 25 ਦਸੰਬਰ ਤੋਂ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ।
 

ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਠੰਢ ਨੂੰ ਵੇਖਦਿਆਂ ਛੁੱਟੀਆਂ 'ਚ 2 ਦਿਨ ਦਾ ਵਾਧਾ ਕੀਤਾ ਗਿਆ ਹੈ। ਹੁਣ ਸਕੂਲ 3 ਜਨਵਰੀ 2020 ਨੂੰ ਖੁੱਲ੍ਹਣਗੇ। ਇਨ੍ਹਾਂ ਛੁੱਟੀਆਂ ਦੀ ਇਵਜ਼ 'ਚ ਜਨਵਰੀ ਦੇ ਦੂਜੇ ਸ਼ਨਿੱਚਰਵਾਰ (11 ਜਨਵਰੀ 2020) ਨੂੰ ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt increase winter vacations till January 2 in schools