ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੱਤਰੀ ਕੈਪਟਨ ਅਮਰਿੱਦਰ ਸਿੱਘ ਵੱਲੋਂ 12 ਅਪ੍ਰੈਲ 2020 ਨੂੰ ਸ਼ੁਰੂ ਹੋਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਦੇ ਸਬੰਧ 'ਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।
 

ਵਿੱਤ ਮੰਤਰੀ ਨੇ ਦੱਸਿਆ ਕਿ ਸਾਲ 2020-21 ਦੌਰਾਨ ਇਨ੍ਹਾਂ ਸਮਾਗਮਾਂ ਲਈ 25 ਕਰੋੜ ਰੁਪਏ ਦੇ ਮੁਢਲੀ ਰਾਖਵੇਂਕਰਨ ਦੀ ਤਜਵੀਜ਼ ਹੈ ਅਤੇ ਲੋੜ ਪੈਣ 'ਤੇ ਹੋਰ ਰਾਖਵੇਂਕਰਨ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਇਸ ਸ਼ੁਭ ਦਿਹਾੜੇ ਨੂੰ ਹੋਰ ਮਹੱਤਵਪੂਰਨ ਬਣਾਉਣ ਲਈ ਇੱਕ ਸਮਰਪਿਤ 'ਸ੍ਰੀ ਗੁਰੂ ਤੇਗ ਬਹਾਦਰ ਮਾਰਗ' ਜੋ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਤੋਂ ਬੰਗਾ (ਐਸਬੀਐਸ ਨਗਰ) ਤਕ 54.50 ਕਿਲੋਮੀਟਰ ਲੰਮਾ ਹੋਵੇਗਾ, ਨੂੰ ਲੋਕ ਨਿਰਮਾਣ ਵਿਭਾਗ ਦੀ ਨਿਗਰਾਨੀ ਹੇਠ ਜਨਤਕ ਨਿੱਜੀ ਭਾਈਵਾਲੀ ਦੁਆਰਾ ਕੀਤਾ ਜਾਵੇਗਾ।
 

ਵਿੱਤ ਮੰਤਰੀ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਅਤੇ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਅਜਿਹੇ ਉਪਾਅ ਪੇਸ਼ ਕੀਤੇ ਹਨ, ਜੋ ਰੁਜ਼ਗਾਰ ਸਿਰਜਣ ਅਤੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਂਦੇ ਹਨ। ਸੈਲਾਨੀਆਂ ਦੇ ਮਨਪਸੰਦ ਸੈਰ-ਸਪਾਟਾ ਸਥਾਨ, ਸੈਰ-ਸਪਾਟਾ ਕੇਂਦਰ ਅਤੇ ਧਾਰਮਿਕ ਸਥਾਨਾਂ ਵਿੱਚ ਯਾਤਰੀਆਂ ਨੂੰ ਵਧਾਉਣ ਲਈ ਵਿਕਸਤ ਕੀਤੇ ਜਾ ਰਹੇ ਹਨ।
 

ਵਿੱਤੀ ਸਾਲ 2020-21 ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਸਵਦੇਸ਼ ਦਰਸ਼ਨ ਸਕੀਮ ਅਧੀਨ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੀ ਤਜਵੀਜ਼ ਹੈ ਅਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਦੁਆਰਾ ਸਹਾਇਤਾ ਪ੍ਰਾਪਤ ਆਈਡੀਆਈਪੀਟੀ ਪ੍ਰਾਜੈਕਟ ਅਧੀਨ 124 ਕਰੋੜ ਰੁਪਏ ਦੀ ਰਕਮ ਮੁਹੱਈਆ ਕਰਵਾਈ ਗਈ ਹੈ। ਸੂਬੇ 'ਚ ਸੈਰ-ਸਪਾਟੇ ਦੇ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ 2020-21 ਦੌਰਾਨ ਇਸ ਖੇਤਰ ਲਈ 447 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਹੈ।
 

ਵਿਰਾਸਤੀ ਮੇਲਾ ਅਤੇ ਕਿਲ੍ਹਾ ਰਾਏਪੁਰ ਖੇਡਾਂ :
ਵਿੱਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਟਿਆਲਾ ਵਿਰਾਸਤੀ ਮੇਲਾ ਅਤੇ ਕਿਲ੍ਹਾ ਰਾਏਪੁਰ ਵਿਖੇ ਪੇਂਡੂ ਖੇਡਾਂ 'ਚ ਰਵਾਇਤੀ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕੀਤਾ ਹੈ ਅਤੇ ਸਾਲ ਦੌਰਾਨ ਕਿਲ੍ਹਾ ਗੋਬਿੰਦਗੜ੍ਹ, ਅੰਮ੍ਰਿਤਸਰ ਵਿਖੇ ਸੂਫੀ ਮੇਲੇ ਦਾ ਆਯੋਜਨ ਕੀਤਾ ਗਿਆ। 2020-21 ਦੌਰਾਨ ਪਟਿਆਲਾ ਵਿੱਚ ਵਿਰਾਸਤੀ ਸਟ੍ਰੀਟ ਦੀ ਉਸਾਰੀ ਲਈ ਪਟਿਆਲਾ ਵਿਕਾਸ ਅਥਾਰਟੀ ਨੂੰ 25 ਕਰੋੜ ਰੁਪਏ ਦੀ ਸਹਾਇਤਾ ਦੇ ਰਾਖਵੇਂਕਰਨ ਦੀ ਤਜਵੀਜ਼ ਹੈ। ਇਸ ਸਾਲ ਵੀ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਆਯੋਜਿਤ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt present Budget 2020-21 400th birth anniversary of Guru Tegh Bahadur ji