ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਾਸਪੁਰ ਅਤੇ ਬਲਾਚੌਰ 'ਚ ਬਣਨਗੇ ਦੋ ਖੇਤੀਬਾੜੀ ਕਾਲਜ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਅਤੇ ਬਲਾਚੌਰ ਵਿਖੇ ਦੋ ਨਵੇਂ ਖੇਤੀਬਾੜੀ ਕਾਲਜ ਸਥਾਪਤ ਕੀਤੇ ਜਾਣਗੇ। ਇਸ ਦੇ ਲਈ ਸਾਲ 2020-21 ਦੌਰਾਨ 14 ਕਰੋੜ ਰੁਪਏ ਦੀ ਰਕਮ ਦਿੱਤੀ ਜਾਵੇਗੀ।
 

ਵਿੱਤ ਮੰਤਰੀ ਨੇ ਵਿਧਾਨ ਸਭਾ 'ਚ ਕਿਹਾ, "ਪੰਜਾਬ ਭਾਰਤ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹੈ। ਦੇਸ਼ ਦੀ ਕਣਕ ਦੀ 19%, ਚੌਲਦੀ 11%, ਕਪਾਹ ਦੀ 5%, ਦੁੱਧ ਦੀ 10%, ਸ਼ਹਿਦ ਦੀ 20% ਅਤੇ ਖੁੰਬਾਂ ਦੀ 48% ਉਪਜ ਵਿੱਚ ਯੋਗਦਾਨ ਦਿੰਦਾ ਹੈ। ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ ਐਕਟ 2017 ਨੂੰ ਬਣਾ ਕੇ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਕਰਨ ਲਈ ਸੱਸਥਾਗਤ ਢਾਂਚੇ ਨੂੰ ਬਿਹਤਰ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਹਨ ਤਾਂ ਜੋ ਖੇਤੀਬਾੜੀ ਭਾਈਚਾਰੇ ਦੇ ਹਿੱਤਾਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਕੀਤਾ ਜਾ ਸਕੇ।"
 

ਵਿੱਤ ਮੰਤਰੀ ਨੇ ਕਿਹਾ ਕਿ ਸੂਬੇ 'ਚ ਖੇਤੀਬਾੜੀ ਸਿੱਖਿਆ ਨੂੰ ਉੱਨਤ ਕਰਨ ਲਈ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਵੀ ਸਥਾਪਿਤ ਕੀਤਾ ਗਿਆ ਹੈ| ਖੇਤੀਬਾੜੀ ਮੰਡੀਕਰਨ ਸੁਧਾਰ ਅਤੇ ਤਕਨਾਲੋਜੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਪੱਜਾਬ ਐਗਰੀਕਲਚਰ ਪ੍ਰੋਡਿਊਸ ਮਾਰਕਿਟਸ ਐਕਟ 1961 ਵਿੱਚ ਵੀ ਸੋਧ ਕੀਤੀ ਗਈ ਹੈ|
 

ਮਨਪ੍ਰੀਤ ਬਾਦਲ ਨੇ ਕਿਹਾ, "ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਨਾਜ ਦੀ ਸਰਕਾਰੀ ਖਰੀਦ ਤੋਂ ਕਿਸਾਨਾਂ ਦੀ ਕੁਲ ਆਮਦਨ ਵਿੱਚ ਪਿਛਲੀ ਸਰਕਾਰ ਦੇ ਖਰੀਦ ਸੀਜ਼ਨਾਂ ਦੇ ਮੁਕਾਬਲੇ ਅਪ੍ਰੈਲ 2017 ਤੋਂ ਲਗਭਗ 44,000 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਨਾਜ ਦੀ ਵਿਕਰੀ ਤੋਂ ਕਿਸਾਨਾਂ ਦੀ ਆਮਦਨ ਵਿੱਚ ਸਰਕਾਰ ਦੇ ਮਾਰਚ 2017 ਵਿੱਚ ਸੱਤਾ 'ਚ ਆਉਣ 'ਤੇ 35% ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।"
 

ਮਨਪ੍ਰੀਤ ਬਾਦਲ ਨੇ ਕਿਹਾ, "ਸੂਬਾ ਸਰਕਾਰ ਨੇ ਖੇਤੀਬਾੜੀ ਉਪਜ ਨੂੰ ਹੋਰ ਵਧਾਉਣ ਲਈ ਬਹੁਤ ਸਾਰੇ ਕਦਮ ਚੁੱਕੇ ਹਨ ਅਤੇ ਸੂਬੇ ਦੇ ਇਨ੍ਹਾਂ ਠੋਸ ਯਤਨਾਂ ਦੇ ਨਤੀਜੇ ਵਜੋਂ ਰਾਜ ਵਿੱਚ ਝੋਨੇ ਦੀ 199.65 ਲੱਖ ਮੀਟ੍ਰਿਕ ਟਨ ਦੀ ਰਿਕਾਰਡ ਉਪਜ 65.16 ਕੁਇੰਟਲ ਪ੍ਰਤੀ ਹੈਕਟੇਅਰ ਦੀ ਅਧਿਕਤਮ ਉਤਪਾਦਕਤਾ ਨਾਲ ਵੇਖਣ ਨੂੰ ਮਿਲੀ ਹੈ| ਇਸ ਤੋਂ ਇਲਾਵਾ ਛਿਲਕੇ ਵਾਲੇ ਅਨਾਜਾਂ ਦਾ ਉਤਪਾਦਨ ਸਾਲ 2016-17 ਵਿੱਚ 30.75 ਮਿਲੀਅਨ ਟਨ ਤੋਂ ਵੱਧ ਕੇ 2017-18 ਵਿੱਚ 31.7 ਮਿਲੀਅਨ ਟਨ ਹੋ ਗਿਆ ਹੈ| ਨਤੀਜੇ ਵਜੋਂ,ਪੰਜਾਬ ਨੂੰ ਸਾਲ 2017-18 ਲਈ ਕ੍ਰਿ੍ਹੀ ਕਰਮਣ ਐਵਾਰਡ ਵੀ ਪ੍ਰਾਪਤ ਹੋਇਆ ਹੈ। ਇਸ ਦੇ ਮੱਦੇਨਜ਼ਰ ਗੁਰਦਾਸਪੁਰ ਅਤੇ ਬਲਾਚੌਰ ਵਿਖੇ 2 ਨਵੇਂ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਤਜਵੀਜ਼ ਹੈ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt present Budget 2020-21 agriculture college