ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ 'ਚ ਬਣੇਗਾ ਐਗਰੀਕਲਚਰ ਮਾਰਕੀਟਿੰਗ ਇਨੋਵੇਸ਼ਨ ਅਤੇ ਇੰਟੈਲੀਜੈਂਸ ਸੈਂਟਰ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਮੋਹਾਲੀ ਵਿਖੇ ਐਗਰੀਕਲਚਰ ਮਾਰਕੀਟਿੰਗ ਇਨੋਵੇਸ਼ਨ ਰਿਸਰਚ ਅਤੇ ਇੰਟੈਲੀਜੈਂਸ ਸੈਂਟਰ (ਏਐਮਆਈਆਰਆਈਸੀ) ਸਥਾਪਤ ਕਰੇਗੀ।
 

ਵਿੱਤ ਮੰਤਰੀ ਨੇ ਦੱਸਿਆ ਕਿ ਇਹ ਸੈਂਟਰ ਦੂਜੇ ਵਿਭਾਗਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਮਾਰਕੀਟਿੰਗ ਇੰਟੈਲੀਜੈਂਸ ਸਰਵਿਸਿਜ਼ ਮੁਹੱਈਆ ਕਰਵਾਏਗਾ ਤਾਂ ਜੋ ਉਨ੍ਹਾਂ ਨੂੰ ਬਿਹਤਰ ਖੇਤਰ ਉਤਪਾਦਨ ਯੋਜਨਾਬੰਦੀ ਵਿੱਚ ਸਹਾਇਤਾ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਆਮਦਨ ਵਧਾਉ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ| ਸਾਲ 2020-21 ਦੌਰਾਨ ਇਸ ਉਦੇਸ਼ ਲਈ ਇਸ ਸੈਂਟਰ ਲਈ ਇੱਕ ਵਾਰ ਕਾਰਪਸ ਗ੍ਰਾਂਟ ਮੁਹੱਈਆ ਕਰਵਾਉਣ ਲਈ 10 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਹੈ।
 

ਵਿੱਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਫਸਲੀ ਵਿਭਿੰਨਤਾ ਦੇ ਯਤਨਾਂ ਦੇ ਹਿੱਸੇ ਵਜੋਂ ਗੁਰਦਾਸਪੁਰ ਅਤੇ ਬਟਾਲਾ ਦੀਆਂ ਖੱਡ ਮਿੱਲਾਂ ਦਾ ਨਵੀਨੀਕਰਨ ਕਰੇਗੀ, ਜਿਸ ਲਈ 50 ਕਰੋੜ ਦਾ ਰਾਖਵਾਂਕਰਨ ਕੀਤਾ ਗਿਆ ਹੈ। ਸੂਬੇ ਦੇ ਗੰਨਾ ਉਤਪਾਦਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਾਲ 2020-21 ਦੌਰਾਨ 100 ਕਰੋੜ ਰੁਪਏ ਦੀ ਰਕਮ ਦਾ ਰਾਖਵਾਂਕਰਨ ਵੀ ਤਜਵੀਜ਼ ਕੀਤਾ ਗਿਆ ਹੈ।
 

ਉਨ੍ਹਾਂ ਦੱਸਿਆ ਕਿ ਸਾਲ 2019-20 ਦੌਰਾਨ ਸਾਡੀ ਸਥਿਰ ਵਿਭਿੰਨਤਾ ਦੇ ਨਤੀਜੇ ਵਜੋਂ 6.29 ਲੱਖ ਹੈਕਟੇਅਰ ਖੇਤਰ ਵਿੱਚ ਬਾਸਮਤੀ ਬੀਜੀ ਗਈ ਸੀ। ਇਸ ਤੋਂ ਇਲਾਵਾ ਰਸਾਇਣ ਮੁਕਤ ਬਾਸਮਤੀ ਦੇ ਉਤਪਾਦਨ ਲਈ ਇੱਕ ਵਿਸਤ੍ਰਿਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸਾਉਣੀ ਦੀ ਫਸਲ ਦੌਰਾਨ ਕੀਟਨਾਸ਼ਕਾਂ ਦੀ ਵਰਤੋਂ ਵਿੱਚ ਕਮੀ ਲਈ ਉਤਸ਼ਾਹਿਤ ਕੀਤਾ ਗਿਆ ਹੈ ਜੋ ਕਿ ਪੰਜਾਬ ਤੋਂ ਬਾਸਮਤੀ ਦੀ ਨਿਰਯਾਤ ਸਮਰੱਥਾ ਵਿੱਚ ਵਾਧਾ ਕਰਦੀ ਹੈ| ਇਸ ਨਾਲ ਅਖੀਰ ਵਿੱਚ ਕਿਸਾਨਾਂ ਨੂੰ ਬਾਸਮਤੀ ਲਈ ਬਿਹਤਰ ਕੀਮਤ ਵਸੂਲੀ ਹੋਵੇਗੀ।ਬਾਸਮਤੀ ਉਗਾਉਣ ਵਾਲੇ ਕਿਸਾਨ ਇਸ ਉਦੇਸ. ਲਈ ਸਮਰਪਿਤ ਵੈੱਬਸਾਈਟ ਉੱਪਰ ਆਪਣਾ ਨਾਮ ਰਜਿਸਟਰ ਕਰਕੇ ਉਪਜ਼ ਦਾ ਪਤਾ ਲਗਾ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt present Budget 2020-21 AMIRIC