ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚੋਂ ਨਸ਼ੇ ਦਾ ਖ਼ਾਤਮਾ ਸਾਡੀ ਵਚਨਬੱਧਤਾ : ਮਨਪ੍ਰੀਤ ਬਾਦਲ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਵਿਧਾਨ ਸਭਾ 'ਚ ਕਿਹਾ ਕਿ ਪੱਜਾਬ 'ਚੋਂ ਨਸ਼ਿਆਂ ਦਾ ਖਾਤਮਾ ਕਰਨਾ ਸਾਡੀ ਵਚਨਬੱਧਤਾ ਹੈ, ਜੋ ਹਰ ਕੀਮਤ 'ਤੇ ਨਿਭਾਈ ਜਾਵੇਗੀ। 
 

ਵਿੱਤ ਮੰਤਰੀ ਨੇ ਕਿਹਾ, "ਨਸ਼ਾਖੋਰੀ ਨਾਲ ਨਜਿੱਠਣ ਲਈ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਸਾਡੀ ਸਰਕਾਰ ਨੇ ਇੱਕ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਸਥਾਪਤ ਕੀਤੀ ਸੀ। ਮੁੜ ਵਸੇਬਾ ਪ੍ਰੋਗਰਾਮ ਅਧੀਨ 193 ਓਓਏਟੀ ਕਲੀਨਿਕ ਹੁਣ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਾਰਜਸ਼ੀਲ ਹਨ। 1,11,190 ਰਜਿਸਟਰਡ ਮਰੀਜ਼ ਅਤੇ ਹੋਰ 2,25,138 ਮਰੀਜ਼ਾਂ ਨੂੰ ਰਜਿਸਟਰਡ ਨਸ਼ਾ ਮੁਕਤੀ ਕੇਂਦਰ ਪੁਨਰ ਸੁਧਾਰ ਅਧੀਨ ਹਨ। ਛੇਤੀ ਹੀ ਹੋਰ 25 ਓਓਏਟੀ ਕਲੀਨਿਕਾਂ ਨੂੰ ਕਾਰਜਸ਼ੀਲ ਕੀਤਾ ਜਾਵੇਗਾ।"
 

ਮਨਪ੍ਰੀਤ ਬਾਦਲ ਨੇ ਕਿਹਾ, "ਸਰਕਾਰ ਨੇ ਨਸ਼ੇ ਦੀ ਆਦਤ ਨੂੰ ਰੋਕਣ ਲਈ 'ਬੱਡੀ' ਪ੍ਰੋਗਰਾਮ ਵੀ ਸ਼ੁਰੂ ਕੀਤਾ ਅਤੇ ਸਾਰੇ ਸਕੂਲੀ ਤੇ ਕਾਲਜ ਦੇ ਵਿਦਿਆਰਥੀਆਂ ਨੂੰ ਡਰੱਗ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿੱਤੀ। ਦਸੰਬਰ 2019 ਤਕ 1,27,146 ਸੀਨੀਅਰ ਬੱਡੀਜ਼, 7,48,926 ਬੱਡੀ ਗਰੁੱਪ ਅਤੇ 37,36,718 ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਨੀਤੀ ਦੇ ਹਿੱਸੇ ਵਜੋਂ ਡਰੱਗ ਅਬਿਊਜ਼ ਪ੍ਰੀਵੈਂਸ਼ਨ ਆਫਿਸਰਜ਼ (ਡੈਪੋ) ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਸੀ ਅਤੇ ਲਗਭਗ 5.36 ਲੱਖ ਜਨਤਕ ਐਂਟੀ ਡਰੱਗ ਦੁਰਵਰਤੋਂ ਮੁਹਿੰਮ ਸ਼ੁਰੂ ਕਰਨ ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਲਈ ਦਾਖਲ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt present Budget 2020-21 Drugs issues