ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਦਿਆਰਥੀਆਂ ਨੂੰ ਸਕੂਲਾਂ ਤੱਕ ਮੁਫ਼ਤ ਪਹੁੰਚਾਉਣ ਲਈ ਖਰਚੇ ਜਾਣਗੇ 10 ਕਰੋੜ ਰੁਪਏ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਕੈਚ ਦੈਮ ਯੱਗ (ਬਚਪਨ ਵਿੱਚ ਹੀ ਸਿਖਲਾਈ) ਦੇ ਮੋਟੋ ਦਾ ਅਨੁਸਰਣ ਕਰਦਿਆਂ ਮੁੱਢਲੀ ਸਿੱਖਿਆ ਉੱਪਰ ਵਿਸ਼ੇਸ਼ ਤੌਰ 'ਤੇ ਧਿਆਨ ਕੇਂਦਰਿਤ ਕੀਤਾ ਹੈ।
 

ਸੂਬੇ 'ਚ ਪ੍ਰਾਇਮਰੀ ਸਿੱਖਿਆ ਉੱਪਰ ਹੋਰ ਵਧੇਰੇ ਜ਼ੋਰ ਦੇਣ ਅਤੇ ਪ੍ਰਾਇਮਰੀ ਸਕੂਲ ਤੱਕ ਪਹੁੰਚ ਵਿੱਚ ਵਾਧੇ ਦੇ ਉਦੇਸ਼ ਨਾਲ ਵਿਦਿਆਰਥੀਆਂ ਦੀ ਮੁਫ਼ਤ ਟਰਾਂਸਪੋਰਟ ਸੁਵਿਧਾ ਲਈ ਸਾਲ 2020-21 ਦੌਰਾਨ 10 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਲ 2020-21 ਦੌਰਾਨ 4150 ਵਾਧੂ ਕਲਾਸ ਰੂਮਾਂ ਦੇ ਨਿਰਮਾਣ ਲਈ 100 ਕਰੋੜ ਰੁਪਏ ਦੀ ਰਕਮ ਰਾਖਵੀਂ ਕਰਨ ਦੀ ਤਜਵੀਜ਼ ਕੀਤੀ ਗਈ ਹੈ।
 

ਵਿੱਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਕਿਦਵਈ ਨਗਰ ਵਿਖੇ ਇੱਕ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਿਰਮਾਣ ਲਈ 3 ਕਰੋੜ ਰੁਪਏ ਅਤੇ ਐਸਬੀਐਸ ਨਗਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਨਵੇਂ ਬਲਾਕ ਦੇ ਨਿਰਮਾਣ ਲਈ 5 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਹੈ।
 

ਅਸੁਰੱਖਿਅਤ ਇਮਾਰਤਾਂ ਦੀ ਮੁਰੰਮਤ :
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਤੰਦਰੁੱਸਤ ਅਤੇ ਵਧੀਆ ਮਾਹੌਲ ਮੁਹੱਈਆ ਕਰਵਾਉਣ ਲਈ ਵਿਭਾਗ ਸਕੂਲੀ ਇਮਾਰਤਾਂ ਦੀ ਸਾਂਭ-ਸੱਭਾਲ ਲਈ ਸੁਹਿਰਦ ਯਤਨ ਕਰ ਰਿਹਾ ਹੈ। ਸਾਲ 2019-20 ਦੌਰਾਨ 4,325 ਸਕੂਲਾਂ ਦੀ ਸਾਂਭ-ਸੰਭਾਲ ਕੀਤੀ ਗਈ ਹੈ ਅਤੇ ਅਗਲੇ ਸਾਲ ਦੌਰਾਨ ਹੋਰ ਸਕੂਲਾਂ ਨੂੰ ਵੀ ਕਵਰ ਕੀਤਾ ਜਾਵੇਗਾ। ਸਾਲ 2020-21 ਲਈ ਇਸ ਉਦੇਸ਼ ਲਈ 75 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

 

ਸਮਾਰਟ ਸਕੂਲ ਅਤੇ ਡਿਜੀਟਲ ਐਜੂਕੇਸ਼ਨ :
ਵਿੱਤ ਮੰਤਰੀ ਨੇ ਦੱਸਿਆ ਕਿ ਸੀਐਸਆਰ/ ਐਨ ਜੀਓ/ ਐਨਆਰਆਈ/ ਚੈਰੀਟੇਬਲ ਸੰਸਥਾਵਾਂ/ ਵਿਅਕਤੀਗਤ ਯੋਗਦਾਨ ਆਦਿ ਦੀ ਸਹਾਇਤਾ ਨਾਲ 5500 ਤੋਂ ਵੱਧ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ| ਸੂਬਾ ਸਰਕਾਰ ਪਹਿਲੇ ਪੜਾਅ ਵਿੱਚ 259 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲਾਂ ਵਿੱਚ 10 ਕਿਲੋਵਾਟ ਦੇ ਸੋਲਰ ਪਲਾਂਟ ਸਥਾਪਿਤ ਕਰਨ ਦੀ ਇੱਛਾ ਰੱਖਦੀ ਹੈ ਅਤੇ 621 ਹੋਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਦੂਸਰੇ ਪੜਾਅ ਵਿੱਚ ਕਵਰ ਕੀਤਾ ਜਾਵੇਗਾ। ਡਿਜੀਟਲ ਐਜੂਕੇਸ਼ਨ ਲਈ 100 ਕਰੋੜ ਰੁਪਏ ਖਰਚੇ ਜਾਣਗੇ।

 

ਸਰਕਾਰੀ ਸਕੂਲਾਂ 'ਚ ਵਾਟਰ ਹਾਰਵੈਸਟਿੰਗ ਸਿਸਟਮ ਦੀ ਸਥਾਪਨਾ :
ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸਾਂਭ-ਸੰਭਾਲ ਲਈ ਸੰਵੇਦਨਸ਼ੀਲ ਹੈ। ਇਸ ਲਈ ਇਹ ਜ਼ਮੀਨ ਹੇਠਲੇ ਜਲ ਸਰੋਤਾਂ ਦੀ ਪੁਨਰ-ਭਰਾਈ ਲਈ ਸਾਰੇ ਮਾਰਗਾਂ 'ਤੇ ਨਿਰੰਤਰਣ ਦੀ ਕੋਸ਼ਿਸ਼ ਕਰ ਰਹੀ ਹੈ। ਜਲ ਸੰਭਾਲ ਪ੍ਰਤੀ ਚੇਤਨਾ ਵਿਸ਼ੇਸ਼ ਕਰਕੇ ਸਾਡੇ ਬੱਚਿਆਂ ਵਿੱਚ ਪੈਦਾ ਕਰਨਾ ਹੈ ਜੋ ਕਿ ਸਾਡਾ ਭਵਿੱਖ ਹਨ। ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜਲ ਸੰਭਾਲ ਪ੍ਰਣਾਲੀ ਦੀ ਸਥਾਪਤੀ ਲਈ 25 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt present Budget 2020-21 free transportation of students