ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਦੀ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਨੂੰ 'ਮੁਫ਼ਤ ਸਮਾਰਟ ਮੋਬਾਈਲ ਫ਼ੋਨ' ਯੋਜਨਾ ਦੇ ਤਹਿਤ 10 ਲੱਖ ਸਮਾਰਟਫ਼ੋਨ ਵੰਡਣ ਦਾ ਵਾਅਦਾ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ, "ਹਾਲਾਂਕਿ ਚੀਨ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਬੋਲੀ ਲਗਾਉਣ ਵਾਲੀ ਕੰਪਨੀ ਵੱਲੋਂ ਸਮਾਰਟਫ਼ੋਨਾਂ ਦੀ ਸਪਲਾਈ ਰੋਕ ਦਿੱਤੀ ਗਈ ਹੈ| ਅਸੀਂ ਉਮੀਦ ਕਰਦੇ ਹਾਂ ਕਿ ਸਮਾਰਟਫ਼ੋਨਾਂ ਦੀ ਸਪੁਰਦਗੀ ਅਪ੍ਰੈਲ 2020 ਤੋਂ ਸ਼ੁਰੂ ਹੋ ਜਾਵੇਗੀ| 2020-21 ਦੌਰਾਨ ਇਸ ਮੰਤਵ ਲਈ 100 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ।"
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ 'ਚ ਨੌਜਵਾਨਾਂ ਨੂੰ ਹੁਣ ਤੱਕ ਸਮਾਰਟਫ਼ੋਨ ਨਾ ਦਿੱਤੇ ਜਾਣ ਤੇ ਸਪੱਸ਼ਟੀਕਰਨ ਦਿੱਤਾ ਸੀ। ਉਨ੍ਹਾਂ ਭਾਸ਼ਣ ਦੌਰਾਨ ਕਿਹਾ ਸੀ ਕਿ ਕੋਰੋਨਾ ਵਾਇਰਸ ਕਾਰਨ ਨੌਜਵਾਨਾਂ ਨੂੰ ਸਮਾਰਟਫ਼ੋਨ ਦੇਣ ਵਿੱਚ ਦੇਰੀ ਹੋ ਰਹੀ ਹੈ।
ਕੈਪਟਨ ਨੇ ਇਹ ਵੀ ਕਿਹਾ ਸੀ ਕਿ ਸਮਾਰਟਫ਼ੋਨ ਚੀਨ ਤੋਂ ਆਉਣ ਵਾਲੇ ਸਨ ਪਰ ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਸਮਾਰਟਫ਼ੋਨ 'ਚ ਦੇਰੀ ਹੋ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਚੀਨ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਘੱਟ ਹੋਣ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫ਼ੋਨ ਦਿੱਤੇ ਜਾਣਗੇ।