ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਲਈ ਵੱਡਾ ਐਲਾਨ, 11371 ਸੋਲਰ ਪੰਪ ਲਗਾਏਗੀ ਸੂਬਾ ਸਰਕਾਰ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਨੂੰ ਮਗਿੰਹੇ ਡੀਜ਼ਲ ਦੀ ਖਰੀਦ ਅਤੇ ਬਿਜਲੀ ਬਿਲਾਂ ਤੋਂ ਛੁਟਕਾਰਾ ਦਿਵਾਉਣ ਲਈ ਸੂਬਾ ਸਰਕਾਰ ਇਸ ਸਾਲ ਦੇ ਅੰਤ ਤਕ 11,371 ਨਵੇਂ ਸੋਲਰ ਪੰਪ ਲਗਾਵੇਗੀ।
 

ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀ ਕਾਸ਼ਤਕਾਰੀ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਪਾਣੀ ਬਚਾਓ ਪੈਸੇ ਕਮਾਓ' ਸਕੀਮ ਦੇ ਬੈਨਰ ਅਧੀਨ ਖੇਤੀਬਾੜੀ ਖਪਤਕਾਰਾਂ ਲਈ ਡਾਇਰੈਕਟ ਬੈਨੀਫਿਟ ਟਰਾਂਸਫਰ ਆਫ਼ ਇਲੈਕਟ੍ਰੀਸਿਟੀ (ਡੀਬੀਟੀਈ) ਦਾ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਹ ਪਾਣੀ ਵਰਤੋਂ ਵਿਚਲੀ ਕੁਸ਼ਲਤਾ ਵਿੱਚ ਵਾਧਾ ਕਰਦਾ ਹੈ ਅਤੇ ਸਬਸਿਡੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ 6 ਫੀਡਰ ਸ਼ੁਰੂ ਕੀਤੇ ਗਏ ਹਨ ਅਤੇ ਇਸ ਸਕੀਮ ਅਧੀਨ 221 ਕਿਸਾਨਾਂ ਨੂੰ ਪਹਿਲਾਂ ਹੀ ਦਰਜ ਕੀਤਾ ਗਿਆ ਹੈ। ਇਸ ਸਕੀਮ ਦੇ ਆਰੰਭਕ ਨਤੀਜੇ ਉਤਸ਼ਾਹਪੂਰਨ ਰਹੇ ਹਨ ਅਤੇ ਸਾਲ 2020-21 ਦੌਰਾਨ 244 ਫੀਡਰਾਂ ਨੂੰ ਕਵਰ ਕਰਨ ਲਈ ਇਸ ਸਕੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਦੂਸਰੇ ਕਿਸਾਨਾਂ ਨੂੰ ਸਵੈ-ਇੱਛਾ ਨਾਲ ਸਕੀਮ ਨੂੰ ਅਪਣਾਉਣ ਲਈ ਪ੍ਰੋਤਸਾਹਿਤ ਕਰਨ ਲਈ ਡੈਮੋ ਫਾਰਮ ਵੀ ਸਥਾਪਿਤ ਕੀਤੇ ਜਾ ਰਹੇ ਹਨ। ਸਾਲ 2020-21 ਦੌਰਾਨ ਇਸ ਉਦੇਸ਼ ਲਈ 40 ਕਰੋੜ ਰੁਪਏ ਦਾ ਰਾਖਵਾਂਕਰਨ ਮੁਹੱਈਆ ਕਰਵਾਇਆ ਗਿਆ ਹੈ।"
 

ਮਨਪ੍ਰੀਤ ਬਾਦਲ ਨੇ ਕਿਹਾ, "ਨਹਿਰੀ ਮੋਘਿਆਂ ਵਿੱਚੋਂ ਆਉਣ ਵਾਲੇ ਸਿੱਜਾਈ ਪਾਣੀ ਦੀ ਯੋਗ ਵਰਤੋਂ ਲਈ ਸਮੂਹਿਕ ਤੌਰ 'ਤੇ ਜ਼ਮੀਨਦੋਜ਼ ਪਾਈਪ ਪ੍ਰਾਜੈਕਟ ਦੀ ਸਹਾਇਤਾ ਲਈ 90% ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜਮੀਨਦੋਜ਼ ਪਾਈਪ ਲਾਈਨ ਪ੍ਰਾਜੈਕਟਾਂ ਲਈ 50% ਸਬਸਿਡੀ ਵਿਅਕਤੀਗਤ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ| ਇਸ ਸਕੀਮ ਅਧੀਨ 4,94,083 ਹੈਕਟੇਅਰ ਭੂਮੀ ਨੂੰ ਲਾਭ ਪਹੁੰਚਾਉਣ ਲਈ 46,937 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ। ਇਸ ਤੋਂ ਇਲਾਵਾ 200 ਹੈਕਟੇਅਰ ਖੇਤਰ ਦੀ ਸਿੰਜਾਈ ਲਈ ਪਾਣੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਮਾਈਕ੍ਰੇ ਸਿੰਜਾਈ ਪ੍ਰਣਾਲੀ ਲਗਾਉਣ ਲਈ 80% ਤਕ ਸਬਸਿਡੀ ਦਿੱਤੀ ਜਾ ਰਹੀ ਹੈ| ਸਾਲ 2020-21 ਦੌਰਾਨ ਮੈਂ ਇਸ ਸਕੀਮ ਲਈ 100 ਕਰੋੜ ਰੁਪਏ ਦੇ ਰਾਖਵੇਂਕਰਨ ਦੀ ਤਜਵੀਜ਼ ਕਰਦਾ ਹਾਂ।"
 

ਵਿੱਤ ਮੰਤਰੀ ਨੇ ਕਿਹਾ, "ਮੌਜੂਦਾ ਸਰਕਾਰ ਇਸ ਵਿੱਤੀ ਸਾਲ ਦੇ ਅੰਤ ਤੱਕ ਖੇਤੀਬਾੜੀ ਸੈਕਟਰ ਵਿੱਚ 11,371 ਸੋਲਰ ਪੰਪ ਲਗਾਏਗੀ। ਅਗਲੇ ਤਿੰਨ ਸਾਲਾਂ ਦੌਰਾਨ 12,000 ਹੋਰ ਸੋਲਰ ਪੰਪ ਲਗਾਏ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਪੰਪਾਂ ਦੇ ਸੋਲਰਾਈਜੇਸ਼ਨ ਦੇ ਹਿੱਸੇ ਵਜੋਂ ਸਾਲ ਦੌਰਾਨ ਕਾਲਾ ਸੰਘਿਆ ਸਬ ਡਵੀਜ਼ਨ, ਕਪੂਰਥਲਾ ਅਧੀਨ ਵਿਅਕਤੀਗਤ ਸੋਲਰ ਪੰਪਾਂ ਦੀ ਸਥਾਪਤੀ ਕਰਕੇ 11 ਕਿਲੋਵਾਟ ਨੱਥੂ ਚਾਹਲ ਖੇਤੀਬਾੜੀ ਫੀਡਰ ਦੇ ਸੋਲਰਾਈਜੇਸ਼ਨ ਦੇ ਮਹੱਤਵਪੂਰਨ ਪ੍ਰਾਜੈਕਟ ਨੂੰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab govt present Budget 2020-21 solor pump