ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬਾ ਸਰਕਾਰ ਵੱਲੋਂ ਇੱਕ ਵਿਸ਼ੇਸ਼ ‘ਕੌਫ਼ੀ ਟੇਬਲ ਬੁੱਕ’ ਰਿਲੀਜ਼ ਕੀਤੀ। ਇਹ ਪੁਸਤਕ ਸਿੱਖ ਪੰਥ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੀ ਗਈ ਹੈ।
ਇਸ ਪੁਸਤਕ ਵਿੱਚ ਉਨ੍ਹਾਂ ਸਾਰੇ ਪ੍ਰੋਗਰਾਮਾਂ ਦੀ ਲੜੀਵਾਰ ਸੂਚੀ ਦਰਜ ਹੈ, ਜਿਹੜੇ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਵਰ੍ਹੇ ਦੌਰਾਨ ਮਨਾਏ ਜਾਣੇ ਹਨ।
ਇਸ ਵਾਰ ਦਾ 550ਵਾਂ ਪ੍ਰਕਾਸ਼ ਪੁਰਬ ਸੱਚਮੁਚ ਬਹੁਤ ਮਹਾਨ ਹੋਵੇਗਾ; ਕਿਉ਼ਕਿ ਇੱਕ ਤਾਂ ਇਸ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹ ਜਾਵੇਗਾ ਤੇ ਇਸ ਦੇ ਨਾਲ ਹੀ ਐਤਕੀਂ ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਨੇ ਪਹਿਲੀ ਵਾਰ ਕੌਮਾਂਤਰੀ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਵੀ ਕੀਤਾ ਹੋਇਆ ਹੈ।
ਕੌਫ਼ੀ ਟੇਬਲ ਬੁੱਕ ਰਿਲੀਜ਼ ਕਰਨ ਬਾਰੇ ਤਸਵੀਰ ਅੱਜ ਆਪਣੇ ਇੱਕ ਟਵੀਟ ਰਾਹੀਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਂਝੀ ਕੀਤੀ।