ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਪ੍ਰੀ ਤੇ ਪੋਸਟ ਮੈਟ੍ਰਿਕ ਵਜ਼ੀਫ਼ੇ ਲਈ ਮੰਗੀਆਂ ਅਰਜ਼ੀਆਂ

ਪੰਜਾਬ ਸਰਕਾਰ ਨੇ ਪ੍ਰੀ ਤੇ ਪੋਸਟ ਮੈਟ੍ਰਿਕ ਵਜ਼ੀਫ਼ੇ ਲਈ ਮੰਗੀਆਂ ਅਰਜ਼ੀਆਂ

ਪੰਜਾਬ ਦੇ ਸਮਾਜਕ ਸੁਰੱਖਿਆ ਤੇ ਇਸਤ੍ਰੀ ਅਤੇ ਬਾਲ ਵਿਕਾਸ ਵਿਭਾਗ ਨੇ ਪ੍ਰੀ ਅਤੇ ਪੋਸਟ ਮੈਟ੍ਰਿਕ ਵਜ਼ੀਫ਼ੇ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਮੰਗੀਆਂ ਹਨ। ਇਹ ਅਰਜ਼ੀਆਂ ਕੇਂਦਰੀ ਸਮਾਜਕ ਨਿਆਂ ਤੇ ਸਸ਼ੱਕਤੀਕਰਨ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਮੰਗੀਆਂ ਗਈਆਂ ਹਨ।


ਇਹ ਜਾਣਕਾਰੀ ਅੱਜ ਪੰਜਾਬ ਦੇ ਸਮਾਜਕ ਸੁਰੱਖਿਆ, ਇਸਤ੍ਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰੀ-ਮੈਟ੍ਰਿਕ ਵਜ਼ੀਫ਼ਾ ਯੋਜਨਾ 9ਵੀਂ ਤੇ 10ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ `ਤੇ ਲਾਗੂ ਹੁੰਦੀ ਹੈ, ਜਿਨ੍ਹਾਂ ਸਾਲਾਨਾ ਪਰਿਵਾਰਕ ਆਮਦਨ ਢਾਈ ਲੱਖ ਰੁਪਏ ਤੋਂ ਵੱਧ ਨਾ ਹੋਵੇ। ਇਸ ਵਜ਼ੀਫ਼ੇ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਤਰੀਕ 30 ਸਤੰਬਰ, 2018 ਹੈ।


ਪੋਸਟ-ਮੈਟ੍ਰਿਕ ਸਕਾਲਰਸਿ਼ਪ ਯੋਜਨਾ ਦਾ ਲਾਭ 11ਵੀਂ ਜਮਾਤ ਤੋਂ ਲੈ ਕੇ ਮਾਸਟਰ ਡਿਗਰੀ/ਡਿਪਲੋਮਾ ਕਰਨ ਵਾਲੇ ਉਹ ਵਿਦਿਆਰਥੀ ਲੈ ਸਕਣਗੇ, ਜਿਨ੍ਹਾਂ ਦੀ ਸਲਾਨਾ ਪਰਿਵਾਰਕ ਆਮਦਨ ਢਾਈ ਲੱਖ ਰੁਪਏ ਤੋਂ ਵੱਧ ਨਹੀਂ ਹੈ। ਇਸ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਤਰੀਕ 31 ਅਕਤੂਬਰ, 2018 ਹੈ।


ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਅਗਲੀ ਭਲਾਈ ਯੋਜਨਾ ‘ਸਰਬੋਤਮ ਸ਼੍ਰੇਣੀ ਵਿਦਿਆ` ਹੈ, ਦਜਸ ਦਾ ਲਾਹਾ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ ਛੇ ਲੱਖ ਰੁਪਏ ਤੋਂ ਵੱਧ ਨਹੀਂ ਹੈ। ਇਸ ਲਈ ਵੀ ਅਰਜ਼ੀਆਂ ਭੇਜਣ ਦੀ ਆਖ਼ਰੀ ਤਰੀਕ 31 ਅਕਤੂਬਰ, 2018 ਹੈ।


ਇਨ੍ਹਾਂ ਤਿੰਨੇ ਯੋਜਨਾਵਾਂ ਦਾ ਲਾਭ ਰਾਸ਼ਟਰੀ ਸਕਾਲਰਸਿ਼ਪ ਪੋਰਟਲ www.scholarships.gov.in  ਰਾਹੀਂ ਲਿਆ ਜਾ ਸਕਦਾ ਹੈ। ਇਹ ਅਰਜ਼ੀਆਂ ਸਿਰਫ਼ ਆਨਲਾਈਨ ਹੀ ਪ੍ਰਵਾਨ ਕੀਤੀਆਂ ਜਾਣਗੀਆਂ।


ਵਿਦੇਸ਼ੀ ਯੂਨੀਵਰਸਿਟੀਜ਼ ਵਿੱਚ ਮਾਸਟਰ ਡਿਗਰੀ ਜਾਂ ਡਾਕਟ੍ਰੇਟ ਕਰ ਰਹੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਰਾਸ਼ਟਰੀ ਫ਼ੈਲੋਸਿ਼ਪ ਲੈਣ ਵਾਸਤੇ ਸਾਲਾਨਾ ਪਰਿਵਾਰਕ ਆਮਦਨ 6 ਲੱਖ ਰੁਪਏ ਹੈ ਤੇ ਇਸ ਲਈ ਅਰਜ਼ੀਆਂ ਸਾਰਾ ਸਾਲ ਦਿੱਤੀਆਂ ਜਾ ਸਕਦੀਆਂ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt seeks applications for Pre and Post Matric Scholarships