ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ’ਚ ਸਨਅਤਾਂ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਅਰੋੜਾ

ਪੰਜਾਬ ਸਰਕਾਰ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ, ਪੰਜਾਬ ਇਨਫੋਟੈਕ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ।

 

ਸ੍ਰੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਸਨਅਤ ਨੂੰ ਹੁਲਾਰਾ ਦੇਣ ਲਈ ਲੀਜ ਹੋਲਡ ਤੋਂ ਫਰੀ ਹੋਲਡ ਦੇ ਕਨਵਰਜ਼ਨ ਚਾਰਜਿਜ਼ 825 ਰੁਪਏ ਪ੍ਰਤੀ ਵਰਗ ਗਜ਼ ਤੋਂ ਘਟਾ ਕੇ 20 ਰੁਪਏ ਪ੍ਰਤੀ ਵਰਗ ਗਜ਼ ਕਰਨ, ਵਾਧੂ ਐਫ.ਏ.ਆਰ. ਲਈ ਖ਼ਰਚਿਆਂ ਵਿੱਚ ਕਮੀ, ਪੀ.ਐਸ.ਆਈ.ਈ.ਸੀ. ਅਤੇ ਪੰਜਾਬ ਇੰਨਫੋਟੈਕ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਿਸਮਾਂ ਦੀਆਂ ਸੇਵਾਵਾਂ ਲਈ ਪ੍ਰੋਸੈਸਿੰਗ ਫੀਸ ਅਤੇ ਹੋਰ ਖਰਚਿਆਂ ਤੋਂ ਛੋਟਾਂ ਦਿੱਤੀਆਂ ਜਾਣਗੀਆਂ। 

 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਲਗਾਤਾਰ ਜਾਰੀ ਹਨ।

 

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਮਹਿਲਾਵਾਂ ਦੀ ਸੁਰੱਖਿਆ, ਕੂੜੇ-ਕਰਕਟ ਦੇ ਨਿਯਮਤ ਨਿਬੇੜੇ, ਸੜਕਾਂ, ਸਟਰੀਟ ਲਾਈਟਾਂ ਅਤੇ ਗਰੀਨ ਏਰੀਆ ਆਦਿ ਦੀ ਸਾਂਭ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਟਰਾਂਸਪੋਰਟ ਸਬੰਧੀ ਕੀਤੀ ਮੰਗ ਸਬੰਧੀ ਉਦਯੋਗ ਮੰਤਰੀ ਨੇ ਸਬੰਧਤ ਵਿਭਾਗ ਅਤੇ ਨਗਰ ਨਿਗਮ ਮੁਹਾਲੀ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB GOVT TO PRIVIDE SPECIAL CONCESSIONS TO BOOST MOHALI INDUSTRY SUNDER SHAM ARORA