ਅਗਲੀ ਕਹਾਣੀ

ਮਾਰਚ 2019 `ਚ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇਗੀ ਪੰਜਾਬ ਸਰਕਾਰ

ਮਾਰਚ 2019 `ਚ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇਗੀ ਪੰਜਾਬ ਸਰਕਾਰ

ਸੂਬੇ ਦੀ ਸੱਤਾ ਸੰਭਾਲਣ ਦੇ ਦੋ ਸਾਲਾਂ ਤੋਂ ਘੱਟ ਸਮੇਂ ਵਿੱਚ ਅਤੇ ਘੋਰ ਵਿੱਤੀ ਸੰਕਟ ਦਾ ਸਾਹਮਣਾ ਕਰਨ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਅਹਿਮ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਲਈ ਤਿਆਰੀ ਖਿੱਚ ਲਈ ਹੈ।


ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਮਾਰਟ ਫੋਨ ਵੰਡਣ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਹੈ। ਪਹਿਲੇ ਪੜਾਅ ਵਿੱਚ ਸਰਕਾਰੀ ਸਕੂਲਾਂ, ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਦੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਵਿਦਿਆਰਥੀਆਂ ਨੂੰ ਸਵੈ-ਤਸਦੀਕ ਸੌਂਪਣਾ ਪਵੇਗਾ ਕਿ ਉਨ੍ਹਾਂ ਕੋਲ ਪਹਿਲਾਂ ਤੋਂ ਮੋਬਾਈਲ ਫੋਨ ਨਹੀਂ ਹੈ।


ਇਹ ਸਕੀਮ ਸੂਬਾ ਸਰਕਾਰ ਦੇ ਡਿਜੀਟਲ ਸਸ਼ਕਤੀਕਰਨ ਦੇ ਏਜੰਡੇ ਨੂੰ ਹੋਰ ਅੱਗੇ ਲਿਜਾਣ ਵਿੱਚ ਸਹਾਈ ਹੋਵੇਗੀ ਜਿਸ ਤਹਿਤ ਵੰਡੇ ਜਾਣ ਵਾਲੇ ਮੋਬਾਈਲ ਫੋਨ ਦੀਆਂ ਕਈ ਵਿਸ਼ੇਸ਼ਤਾਵਾਂ ਜਿਵੇਂ ਕਿ ਟੱਚ ਸਕ੍ਰੀਨ, ਕੈਮਰਾ ਅਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਕਰਨ ਲਈ ਐਪਲੀਕੇਸ਼ਨ ਆਦਿ ਹੋਣਗੀਆਂ। ਸਮਾਰਟ ਮੋਬਾਇਲ ਫੋਨ ਤੋਂ ਇਲਾਵਾ ਇਸ ਵਿੱਚ ਇਕ ਵਾਰ 12 ਜੀ.ਬੀ. ਡਾਟਾ ਅਤੇ 600 ਲੋਕਲ ਮਿੰਟ ਟਾਕ ਟਾਈਮ ਦੀ ਇਕ ਸਾਲ ਦੀ ਮਿਆਦ ਹੋਵੇਗੀ।


ਸਕੀਮ ਲਾਗੂ ਕਰਨ ਵਾਲੇ ਵਿਕਰੇਤਾ ਨੂੰ ਇਕ ਖੁੱਲ੍ਹੀ ਪਾਰਦਰਸ਼ੀ ਬਿਡਿੰਗ ਪ੍ਰਕ੍ਰਿਆ ਰਾਹੀਂ ਚੁਣਿਆ ਜਾਵੇਗਾ। ਇਸ ਸਬੰਧ ਵਿੱਚ ਪੰਜਾਬ ਸੂਚਨਾ ਅਤੇ ਸੰਚਾਰ ਤਕਨਾਲੋਜੀ ਨਿਗਮ ਦੁਆਰਾ ਪਹਿਲਾਂ ਹੀ ਟੈਂਡਰ ਦਸਤਾਵੇਜ਼ ਜਾਰੀ ਕੀਤੇ ਜਾ ਚੁੱਕੇ ਹਨ। ਵਿਕਰੇਤਾ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਚੁਣ ਲਿਆ ਜਾਵੇਗਾ ਅਤੇ ਫੋਨਾਂ ਦਾ ਪਹਿਲਾਂ ਬੈਚ ਇਸ ਸਾਲ ਦੇ ਮਾਰਚ 2019 ਦੇ ਮਹੀਨੇ ਵਿੱਚ ਵੰਡਣ ਦੀ ਉਮੀਦ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt will distribute Smart Phones to Students in Mar 19