ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਹਲਵਾਈਆਂ ਦੀ ਅਪੀਲ, ਦੀਵਾਲੀ ਤੋਂ ਪਹਿਲਾਂ ਕੀਤੀ ਜਾਵੇ ਜਾਂਚ

ਮਿਲਾਵਟਖੋਰੀ ਦੇ ਦੋਸ਼ਾਂ ਤੋਂ ਬਾਹਰ ਆਉਣ ਲਈ ਹਲਵਾਈ ਐਸੋਸੀਏਸ਼ਨਾਂ ਸਵੈ-ਇੱਛਾ ਨਾਲ ਫੂਡ ਸੇਫਟੀ ਕਮਿਸ਼ਨਰੇਟ ਕੋਲ ਉਹਨਾਂ ਦੀਆਂ ਦੁਕਾਨਾਂ ਦੀ ਜਾਂਚ ਲਈ ਬੇਨਤੀਆਂ ਲੈ ਕੇ ਰਹੀਆਂ ਹਨ

 

ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਕਾਹਨ ਸਿੰਘ ਪੰਨੂੰ ਮੁਤਾਬਕ ਜ਼ਿਆਦਾਤਰ ਹਲਵਾਈ ਐਸੋਸੀਏਸ਼ਨਾਂ ਦਾ ਮੰਨਣਾ ਹੈ ਕਿ ਕੁਝ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਕਰਕੇ ਸਾਰੇ ਵਪਾਰੀਆਂ ਦਾ ਅਕਸ ਖ਼ਰਾਬ ਹੋ ਰਿਹਾ ਹੈ।

 

 

ਪੰਨੂੰ ਨੇ ਦੱਸਿਆ ਕਿ ਲੋਕਾਂ ਦੇ ਭਰਮ ਨੂੰ ਦੂਰ ਕਰਨ ਲਈ ਹਲਵਾਈ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਆਪਣੇ ਉਤਪਾਦਾਂ ਦੀ ਜਾਂਚ ਕਰਵਾਉਣਾ ਚਾਹੁੰਦੇ ਹਨ ਤਾਂ ਜੋ ਮਿਠਾਈਆਂ ਦੀ ਵਿਕਰੀਤੇ ਮਾੜਾ ਅਸਰ ਨਾ ਪਵੇ

 

ਪੰਨੂੰ ਨੇ ਕਿਹਾ, ‘‘ਸਾਰਿਆਂ ਲਈ ਮਿਆਰੀ ਖੁਰਾਕ ਪਦਾਰਥਾਂ ਨੂੰ ਯਕੀਨੀ ਬਣਾਉਣਾ ਸਾਡਾ ਟੀਚਾ ਹੈ। ਅਸੀਂ ਹਲਵਾਈਆਂ ਦੀ ਚਿੰਤਾ ਤੋਂ ਜਾਣੂੰ ਹਾਂ।’’ ਉਹਨਾਂ ਅੱਗੇ ਕਿਹਾ, ‘‘ਰੋਜ਼ਾਨਾ ਵੱਧ ਤੋਂ ਵੱਧ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਤਿਉਹਾਰਾਂ ਸਮੇਂ ਖਰੀਦਦਾਰਾਂ ਅਤੇ ਵਿਕਰੇਤਾਵਾਂ ਦੋਵਾਂ ਨੂੰ ਫਾਇਦਾ ਹੋਵੇ।’’

 

ਉਨ੍ਹਾਂ ਕਿਹਾ ਕਿ ਜਾਂਚ/ਨਮੂਨੇ ਲੈਣ ਦਾ ਸੱਦਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਤੰਦਰੁਸਤ ਪੰਜਾਬ ਮਿਸ਼ਨ ਵੱਡੇ ਪੱਧਰਤੇ ਲੋਕਾਂ ਲਈ ਮਿਆਰੀ ਖਾਧ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿਚ ਸਫਲ ਰਿਹਾ ਹੈ। ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਨੇ ਭਰੋਸਾ ਦਵਾਇਆ ਕਿ ਮਿਲਾਵਟਖੋਰੀਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਸੁਰੱਖਿਅਤ ਖਾਧ ਪਦਾਰਥ ਮੁਹੱਈਆ ਕਰਵਾਏ ਜਾਣਗੇ

 

 

ਚਲ ਰਹੀ ਜਾਂਚ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆ ਪੰਨੂੰ ਨੇ ਕਿਹਾ ਕਿ ਵੱਡੇ ਪੱਧਰਤੇ ਛਾਪੇਮਾਰੀ ਅਤੇ ਨਮੂਨੇ ਲੈਣਾ ਜਾਰੀ ਹੈ। ਉਨਾਂ ਕਿਹਾ ਕਿ ਜਾਂਚ ਪਿੱਛੋਂ ਵਧੀਆ ਨਤੀਜਾ ਸਾਹਮਣੇ ਆਇਆ ਹੈ ਕਿ ਹਲਵਾਈ ਵਰਕਸ਼ਾਪਾਂ ਵਿੱਚ ਸਾਫ਼ ਸਫਾਈ ਵਿੱਚ ਬਹੁਤ ਸੁਧਾਰ ਹੋਇਆ ਹੈ।

 

ਪੰਨੂੰ ਨੇ ਦਾਅਵਾ ਕੀਤਾ ਕਿ ਅਸੀਂ ਇਸ ਸਬੰਧੀ ਹਲਵਾਈਆਂ ਨੂੰ ਲਗਾਤਾਰ ਜਾਗਰੂਕ ਕਰ ਰਹੇ ਹਾਂ ਅਤੇ ਕਾਫੀ ਹੱਦ ਤੱਕ ਸਾਫ਼-ਸਫਾਈ ਯਕੀਨੀ ਬਣਾਉਣ ਵਿੱਚ ਸਫ਼ਲ ਰਹੇ ਹਾਂ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Halwai s appeal to be investigated before Diwali