ਝੋਨੇ ਦੀ ਪਰਾਲੀ ਦੇ ਬਦਲ ਚ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜਾ ਦਿੱਤੇ ਜਾਣ ਦੀ ਮੰਗ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਹੋਰ ਖਤ ਲਿਖਿਆ।
Punjab CM Captain Amarinder Singh writes to PM Narendra Modi, reiterating his request for Rs.100 per quintal as compensation to farmers for management of paddy straw. (File pics) pic.twitter.com/CfiPqGxsoH
— ANI (@ANI) September 27, 2018
ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਣ ਨਾਲ ਪੈਂਦੇ ਖਤਰਨਾਕ ਪ੍ਰਭਾਵ ਅਤੇ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਬਹੁਤ ਜ਼ਿਆਦਾ ਗੰਭੀਰ ਹੈ ਅਤੇ ਇਸ ਲਈ ਪਰਾਲੀ ਸਾੜਣ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਜਿ਼ਕਰਯੋਗ ਹੈ ਕਿ ਸੂਬੇ ਵਿੱਚ ਪਰਾਲੀ ਨੂੰ ਬਿਲਕੁਲ ਵੀ ਨਾ ਸਾੜਣਾ ਕਿਸਾਨਾਂ ਦੇ ਉੱਤੇ ਵਾਧੂ ਵਿੱਤੀ ਬੋਝ ਵੀ ਪਾਉਂਦਾ ਹੈ ਅਤੇ ਸਖ਼ਤੀ ਦੇ ਬਾਵਜੂਦ ਸੂਬੇ ਚ ਸਾਲਾਨਾ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਕੇਂਦਰ ਨੇ ਫਸਲਾਂ ਦੀ ਰਹਿੰਦ-ਖੁਹੰਦ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ ਮੁਆਵਜਾ ਦੇਣ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ। ਇਹ ਮੁਆਵਜ਼ਾ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ ਜੋ ਪਰਾਲੀ ਨੂੰ ਨਹੀਂ ਸਾੜਣਗੇ।