ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਸਿਹਤ ਮੰਤਰੀ ਨੇ ਜਾਰੀ ਕੀਤਾ ਨਵੇਂ ਸਾਲ ਦਾ ਕੈਲੰਡਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਾਲ 2019 ਦੇ ਆਖਰੀ ਦਿਨ ਨਵੇਂ ਸ਼ੁਰੂ ਹੋ ਰਹੇ ਸਾਲ 2020 ਦਾ ਕੈਲੰਡਰ ਜਾਰੀ ਕੀਤਾਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਸ ਕੈਲੰਡਰ ਵਿੱਚ ਪ੍ਰਮੁੱਖ ਸਿਹਤ ਦਿਵਸਾਂ, ਹਫਤੇ, ਪੰਦਰਵਾੜੇ ਤੇ ਮਹੀਨੇ ਦਾ ਉਲੇਖ ਕੀਤਾ ਗਿਆ ਹੈਸਿਹਤ ਵਿਭਾਗ ਵੱਲੋਂ ਪਹਿਲੀ ਵਾਰ ਅਜਿਹਾ ਕੈਲੰਡਰ ਜਾਰੀ ਕੀਤਾ ਗਿਆ ਹੈ

 

ਇਸ ਕੈਲੰਡਰ ਚ ਪੰਜਾਬ ਵਿੱਚ ਮਨਾਏ ਜਾਂਦੇ 64 ਸਿਹਤ ਦਿਵਸਾਂ, 4 ਸਿਹਤ ਹਫਤੇ, 2 ਸਿਹਤ ਪੰਦਰਵਾੜੇ, 3 ਸਿਹਤ ਮਹੀਨੇ ਦੇ ਨਾਲ ਨਾਲ ਪੰਜਾਬ ਸਰਕਾਰ ਦੀਆਂ ਛੁੱਟੀਆਂ ਦਾ ਵੇਰਵੇ ਵੀ ਦਿੱਤੇ ਗਏ ਹਨਇਸ ਦਾ ਉਦੇਸ਼ ਪੰਜਾਬ ਦੇ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਦਿਵਸਾਂ, ਪੰਦਰਵਾੜੇ ਤੇ ਮਹੀਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਜਾਗਰੂਕ ਰਹਿ ਕੇ ਆਪਣੀ ਸਿਹਤ ਦਾ ਖਿਆਲ ਰੱਖ ਸਕਣ

 

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕੈਲੰਡਰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਜ ਅਤੇ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਮੁੱਖੀਆਂ ਨੂੰ ਵੀ ਉਪਲਬੱਧ ਕਰਵਾਇਆ ਜਾਵੇਗਾ

 

ਉਨ੍ਹਾਂ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕੈਲੰਡਰ ਅਨੁਸਾਰ ਸਿਹਤ ਦਿਵਸਾਂ, ਹਫਤੇ, ਪੰਦਰਵਾੜੇ ਤੇ ਮਹੀਨੇ ਨੂੰ ਮਨਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਮੌਕੇ ਤੇ ਖਾਸ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣਇਸ ਦੌਰਾਨ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਕਮ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਮਨਵੇਸ਼ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Health Minister releases new year calendar