---ਲੋਕਾਂ ਨੂੰ ਸਮਾਂ ਕੱਢ ਕੇ ਰੋਜ਼ਾਨਾ ਕਸਰਤ ਕਰਨ ਦੀ ਦਿੱਤੀ ਸਲਾਹ---
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਨਿਰੋਗ ਰੱਖਣ ਲਈ ਜਿੱਥੇ ਕਸਰਤ ਕਰਨ ਵਾਸਤੇ ਓਪਨ ਜਿੰਮ ਖੋਲ੍ਹੇ ਜਾ ਰਹੇ ਹਨ, ਉਥੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਖਾਣ-ਪੀਣ ਵਾਲੀਆਂ ਮਿਆਰੀ ਵਸਤੂਆਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਮੇਂ ਸਮੇਂ ਸਿਰ ਚੈਕਿੰਗ ਕਰਦੀਆਂ ਰਹਿੰਦੀਆਂ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਫ਼ੇਜ਼-7 ਐਸ.ਏ.ਐਸ. ਨਗਰ ਸਥਿਤ ਲਾਇਬ੍ਰੇਰੀ ਪਾਰਕ ਵਿਖੇ ਜਿੰਮ ਲਵਾਉਣ ਮੌਕੇ ਸ੍ਰੀ ਜਤਿੰਦਰ ਅਨੰਦ (ਟਿੰਕੂ) ਦੀ ਅਗਵਾਈ ਵਿੱਚ ਕਰਵਾਏ ਗਏ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਿਦਆਂ ਕੀਤਾ।
ਸਿਹਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਰੋਜ਼ਾਨਾ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਤੰਦਰੁਸਤੀ ਹਜ਼ਾਰ ਨਿਆਮਤ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਓਪਨ ਜਿੰਮ ਲੱਗਣ ਨਾਲ ਹੁਣ ਲੋਕਾਂ ਨੂੰ ਵੱਖਰਾ ਸਮਾਂ ਕੱਢ ਕੇ ਅਤੇ ਪੈਸੇ ਖਰਚ ਕਰ ਕੇ ਜਿੰਮ ਜਾਣ ਦੀ ਲੋੜ ਨਹੀਂ ਪਵੇਗੀ।
ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਮੰਤਰੀ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵੱਖ ਵੱਖ ਪਾਰਕਾਂ ਵਿੱਚ ਆਪਣੇ ਅਖਤਿਆਰੀ ਫੰਡ ਵਿੱਚੋਂ ਓਪਨ ਜਿੰਮ ਲਵਾਏ ਜਾ ਰਹੇ ਹਨ।
.