ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੌਸਮ ਨਾਲ ਖ਼ਰਾਬ ਹੋਣ ਵਾਲੀ ਫ਼ਸਲ ਲਈ ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਵੱਧ ਮੁਆਵਜ਼ਾ

ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਵੱਧ ਮੁਆਵਜ਼ਾ

ਪੰਜਾਬ ਸਰਕਾਰ ਨੇ ਮੌਸਮ ਕਾਰਨ ਖ਼ਰਾਬ ਹੋਣ ਵਾਲੀਆਂ ਫ਼ਸਲਾਂ ਦੇ ਮੁਆਵਜ਼ੇ ਵਿੱਚ 50 ਫ਼ੀ ਸਦੀ ਵਾਧਾ ਕਰ ਦਿੱਤਾ ਹੈ। ਹੁਣ ਇਹ ਮੁਆਵਜ਼ਾ 8,000 ਰੁਪਏ ਤੋਂ ਵਧਾ ਕੇ 12,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਵਧੇ ਮੁਆਵਜ਼ੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਹੁਕਮ 20 ਜੂਨ ਤੋਂ ਲਾਗੂ ਹੋ ਗਏ ਹਨ।

ਇਸ ਦੌਰਾਨ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਦੱਸਿਆ ਕਿ ਸਰਕਾਰ ਹੁਣ ਤੱਕ ਖ਼ਰਾਬ ਹੋਣ ਵਾਲੀ 26 ਤੋਂ 32 ਫ਼ੀ ਸਦੀ ਫ਼ਸਲ ਲਈ 2,000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫ਼ੀ ਸਦੀ ਖ਼ਰਾਬ ਹੋਣ ਵਾਲੀ ਫ਼ਸਲ ਲਈ 5,400 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੰਦੀ ਰਹੀ ਹੈ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਦੇ ਹਰ ਸੰਭਵ ਉਪਰਾਲੇ ਕਰ ਰਹੀ ਹੈ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab hikes relief 50 per cent to farmers