ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਉਦਯੋਗਾਂ ਨੂੰ ਮਿਲੇਗੀ ਆਨ-ਲਾਈਨ ਸੂਚਨਾ ਸਮੇਤ ਸਾਂਝੀ-ਜਾਂਚ ਦੀ ਸਹੂਲਤ

ਪੰਜਾਬ ਦੇ ਸਨਅਤ ਅਤੇ ਵਪਾਰ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਜਲੰਧਰ ਵਿਖੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨ ਕਰਨ ਤੋਂ ਬਾਆਦ ਸੂਬੇ ਦੇ 12 ਉਦਯੋਗਿਕ ਫੋਕਲ ਪੁਆਇੰਟਾਂ ਦੀ ਕਾਇਆ-ਕਲਪ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

 

ਜਲੰਧਰ ਵਿਖੇ ਨਵਾਂ ਫੋਕਲ ਪੁਆਇੰਟ ਬਣਾਉਣ ਦੀ ਸੂਬਾ ਸਰਕਾਰ ਦੀ ਯੋਜਨਾ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫੋਕਲ ਪੁਆਇੰਟ ਸਥਾਪਿਤ ਕਰਨ ਲਈ ਯੋਗ ਜਗ੍ਹਾ ਦੀ ਪਹਿਚਾਣ ਦਾ ਕੰਮ ਚੱਲ ਰਿਹਾ ਹੈ।

 

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਨਿਰੀਖਣਾਂ ਤੋਂ ਨਿਜਾਤ ਦਿਵਾਉਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਹੁਣ ਕਿਰਤ, ਪ੍ਰਦੂਸ਼ਣ ਅਤੇ ਉਦਯੋਗ ਵਿਭਾਗ ਵਲੋਂ ਸਾਂਝੇ ਤੌਰਤੇ ਉਦਯੋਗਾਂ ਦੀ ਜਾਂਚ ਕੀਤੀ ਜਾਇਆ ਕਰੇਗੀ ਜਿਸ ਦੀ ਸੂਚਨਾ ਸਬੰਧਿਤ ਉਦਯੋਗਾਂ ਨੂੰ ਪਹਿਲਾਂ ਹੀ ਆਨ ਲਾਈਨ ਮੁਹੱਈਆ ਕਰਵਾ ਦਿੱਤੀ ਜਾਵੇਗੀ

 

ਇਸ ਮੌਕੇ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਇਸ ਮਹੀਨੇ ਦੇ ਅਖੀਰ ਤੱਕ ਉਦਯੋਗਾਂ ਨੂੰ 100 ਕਰੋੜ ਰੁਪਏ ਦੇ ਵੈਟ ਰਿਫੰਡ ਕਰਨ ਦਾ ਐਲਾਨ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਆਉਣ ਵਾਲੇ ਦੋ ਮਹੀਨਿਆਂ ਦੌਰਾਨ 200 ਕਰੋੜ ਦਾ ਵੈਟ ਰਿਫੰਡ ਕਰ ਦਿੱਤਾ ਜਾਵੇਗਾ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Industries to get joint inquiry facility with online information