ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਬਾਗ਼ੀ ਸੁਰ ਹੋ ਰਹੀ ਭਾਰੂ

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਬਾਗ਼ੀ ਸੁਰ ਹੋ ਰਹੀ ਭਾਰੂ

ਕਾਂਗਰਸ ਪਾਰਟੀ ’ਚ ਹੁਣ ਬਹੁਤੇ ਇਹੋ ਸਮਝ ਰਹੇ ਹਨ ਕਿ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਬਾਗ਼ੀ ਸੁਰ ਹੁਣ ਹੋਰ ਭਾਰੂ ਹੁੰਦੀ ਜਾ ਰਹੀ ਹੈ। ਸ੍ਰੀ ਰੰਧਾਵਾ ਅਸਲ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਦੇ ’ਤੇ ਆਪਣੀ ਹੀ ਸਰਕਾਰ ਤੋਂ ਖ਼ਫ਼ਾ ਹਨ। ਉਨ੍ਹਾਂ ਨੂੰ ਜਾਪਦਾ ਹੈ ਕਿ ਸਰਕਾਰ ਨੇ ਇਹ ਮਾਮਲਾ ਸਹੀ ਤਰੀਕੇ ਨਾਲ ਨਹੀਂ ਨਜਿੱਠਿਆ।

 

 

ਸ੍ਰੀ ਰੰਧਾਵਾ ਸਿਰਫ਼ ਇਸੇ ਮਾਮਲੇ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਤਿੱਖੀ ਆਲੋਚਨਾ ਨਹੀਂ ਕਰ ਰਹੇ, ਸਗੋਂ ਉਹ ਹੋਰ ਵੀ ਮੁੱਦਿਆਂ ਨੂੰ ਲੈ ਕੇ ਸੂਬਾ ਸਰਕਾਰ ਦੀ ਸਖ਼ਤ ਨੁਕਤਾਚੀਨੀ ਕਰਦੇ ਹਨ।

 

 

ਸ੍ਰੀ ਰੰਧਾਵਾ ਨੇ ਜਿੱਥੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਉੱਤੇ ਸੁਆਲ ਕਰ ਚੁੱਕੇ ਹਨ; ਉੱਥੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਸਪੱਸ਼ਟੀਕਰਨ ਮੰਗਦਿਆਂ ਪੁੱਛਿਆ ਸੀ ਕਿ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਨੇ ਸੀਬੀਆਈ ਡਾਇਰੈਕਟਰ ਨਾਲ ਗੱਲਬਾਤ ਕਿਉਂ ਕੀਤੀ ਤੇ ਇਹ ਕਿਉਂ ਆਖਿਆ ਕਿ ਬਰਗਾੜੀ ਮਾਮਲੇ ਦੀ ਮੁੜੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਕਰਨੀ ਚਾਹੀਦੀ ਹੈ।

 

 

ਇਸ ਤੋਂ ਇਲਾਵਾ ਸ੍ਰੀ ਰੰਧਾਵਾ ਨੇ ਆਪਣੇ ਵਿਭਾਗ ਦੇ ਇੱਕ ਅਧਿਕਾਰੀ ਹਰਿੰਦਰ ਸਿੰਘ ਸਿੱਧੂ ਨੂੰ ਵੀ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ; ਕਿਉਂਕਿ ਉਨ੍ਹਾਂ ਉੱਤੇ ਵਿਭਾਗ ਵਿੱਚ ‘ਵਿੱਤੀ ਬੇਨਿਯਮੀਆਂ ਦੇ ਦੋਸ਼ ਹੋਏ ਸਨ।’

 

 

ਇਹ ਬਰਤਰਫ਼ ਅਧਿਕਾਰੀ ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਹਨੀ ਸੇਖੋਂ ਦਾ ਸਕਾ ਜੀਜਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਮੁੱਦੇ ਉੱਤੇ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਬਹੁਤ ਸਾਰੀਆਂ ਕਾੱਲਾਂ ਸ੍ਰੀ ਰੰਧਾਵਾ ਨੂੰ ਕੀਤੀਆਂ ਗਈਆਂ ਪਰ ਉਹ ਬਰਤਰਫ਼ੀ ਦੇ ਫ਼ੈਸਲੇ ਤੋਂ ਪਿੱਛੇ ਨਹੀਂ ਹਟੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Jail Minister Sukhjinder Singh Randhawa is rebel in the making