ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਰੁਜ਼ਗਾਰਾਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸ਼ੁਰੂ

ਬੇਰੁਜ਼ਗਾਰਾਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸ਼ੁਰੂ

ਦੇਸ਼ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਆਪਣੇ ਆਪ ਵਿੱਚ ਵਿਲੱਖਣ ‘ਜੌਬ ਹੈਲਪਲਾਈਨ’ ਦੀ ਸ਼ੁਰੂਆਤ ਕੀਤੀ ਹੈ। ਇਸ ਦੀ ਸ਼ੁਰੂਆਤ ਵੀਰਵਾਰ ਨੂੰ ਕੀਤੀ ਗਈ ਸੀ; ਜਿਸ ਅਧੀਨ ਸੂਬੇ ਦੇ ਬੇਰੁਜ਼ਗਾਰ ਨੌਕਰੀਆਂ ਲੱਭ ਸਕਣਗੇ।

 

 

ਪੰਜਾਬ ਸਰਕਾਰ ਦੇ ‘ਘਰ ਘਰ ਰੁਜ਼ਗਾਰ’ ਪ੍ਰੋਗਰਾਮ ਦੇ ਹਿੱਸੇ ਵਜੋਂ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੰਚ ਰਾਹੀਂ ਵੱਡੇ ਪੱਧਰ ਉੱਤੇ ਰੁਜ਼ਗਾਰ ਦੇ ਮੌਕਿਆਂ ਦਾ ਲਾਹਾ ਲਿਆ ਜਾ ਸਕੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਰਾਹੀਂ ਹਰ ਸਾਲ ਲੱਖਾਂ ਬੇਰੁਜ਼ਗਾਰਾਂ ਨੂੰ ਨੌਕਰੀਆਂ ਮਿਲ ਸਕਣਗੀਆਂ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ  ਕਿ ਇਸ ਹੈਲਪਲਾਈਨ ਰਾਹੀਂ ਬੇਰੁਜ਼ਗਾਰ ਨੌਜਵਾਨ ਸਿੱਧੇ ਸੰਭਾਵੀ ਰੁਜ਼ਗਾਰਦਾਤਿਆਂ ਨਾਲ ਸੰਪਰਕ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਹੈਲਪਲਾਈਨ ਦਾ ਮੰਤਵ ਪੰਜਾਬ ਦੇ ਹਰ ਘਰ ਤੱਕ ਪਹੁੰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਲ ਰੋਜ਼ਾਨਾ 75,000 ਮੋਬਾਇਲ ਤੇ ਲੈਂਡਲਾਈਨ ਨੰਬਰਾਂ ਉੱਤੇ ਕਾੱਲ ਕਰ ਸਕੇਗੀ।

 

 

ਇਸ ‘ਪੰਜਾਬ ਜੌਬ ਹੈਲਪਲਾਈਨ’ ਨੂੰ ਚਲਾਉਣ ਲਈ 110 ਸੀਟਾਂ ਦਾ ਇੱਕ ਕਾੱਲ ਸੈਂਟਰ ਸਥਾਪਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਰੁਜ਼ਗਾਰ ਵਧਾਉਣ ਤੇ ਸਿਖਲਾਈ ਵਿਭਾਗ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਇਸ ਹੈਲਪਲਾਈਨ ਨੂੰ ਮਕਬੂਲ ਬਣਾਉਣ ਲਈ ਹਰ ਸੰਭਵ ਜਤਨ ਕਰਨ।

 

 

ਮੁੱਖ ਮੰਤਰੀ ਨੇ ਵਿਭਾਗ ਨੂੰ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਵੇਲੇ ਸੂਬੇ ’ਚ ਹਰ ਸਾਲ 2 ਲੱਖ ਨੌਜਵਾਨਾਂ ਨੂੰ ਨਵਾਂ ਰੁਜ਼ਗਾਰ ਮਿਲ ਰਿਹਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Job Helpline launched for Unemployed