ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਲਾਟਰੀਜ਼ ਵਿਭਾਗ ਨੇ ਨਿਊ ਯੀਅਰ ਬੰਪਰ 2020 ਦੇ ਟਿਕਟ ਕੀਤੇ ਜਾਰੀ

-     3 ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਜਿੱਤਣ ਦਾ ਮੌਕਾ,  ਦੂਜੇ 5 ਇਨਾਮ 10-10 ਲੱਖ ਰੁਪਏ ਦੇ; ਡਰਾਅ 17 ਜਨਵਰੀ ਨੂੰ

-     ਪਹਿਲਾ ਇਨਾਮ ਜਨਤਾ ਵਿੱਚ ਦਿੱਤੇ ਜਾਣ ਦੀ ਗਾਰੰਟੀ

 

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਦੇ ਟਿਕਟ ਜਾਰੀ ਕਰ ਦਿੱਤੇ ਗਏ ਹਨ। ਇਸ ਬੰਪਰ ਦਾ ਪਹਿਲਾ ਇਨਾਮ 3 ਕਰੋੜ ਰੁਪਏ ਦਾ ਹੋਵੇਗਾ।

 

ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾਂ ਇਨਾਮ ਦੋ ਜੇਤੂਆਂ ਨੂੰ (1.50-1.50 ਕਰੋੜ ਰੁਪਏ) ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਇਨਾਮ 10 ਲੱਖ ਰੁਪਏ ਦਾ ਹੋਵੇਗਾ, ਜੋ ਕਿ 5 ਜੇਤੂਆਂ ਨੂੰ ਦਿੱਤਾ ਜਾਵੇਗਾ।

 

ਬੁਲਾਰੇ ਨੇ ਦੱਸਿਆ ਕਿ ਪਹਿਲਾ ਇਨਾਮ ਗਾਰੰਟਿਡ ਜਨਤਾ ਵਿੱਚ ਵਿਕੀਆਂ ਹੋਈਆਂ ਟਿਕਟਾਂ 'ਚੋਂ ਹੀ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤੀਜੇ 10 ਇਨਾਮ 5-5 ਲੱਖ ਰੁਪਏ ਦੇ ਹਨ। 20 ਚੌਥੇ ਇਨਾਮ ਇਕ-ਇਕ ਲੱਖ ਰੁਪਏ ਦੇ ਹਨ। 

 

ਇਸ ਤੋਂ ਇਲਾਵਾ ਨਿਊ ਯੀਅਰ ਬੰਪਰ ਵਿੱਚ ਹੋਰ ਵੀ ਕਈ ਆਕਰਸ਼ਿਤ ਇਨਾਮ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੋੜਾਂ ਰੁਪਏ ਬਣਦੀ ਹੈ।


ਉਨ੍ਹਾਂ ਦੱਸਿਆ ਕਿ ਇਸ ਬੰਪਰ ਦਾ ਡਰਾਅ 17 ਜਨਵਰੀ, 2020 ਨੂੰ ਕੱਢਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੰਪਰ ਲਾਟਰੀ ਦੇ ਪਾਰਦਰਸ਼ੀ ਨਤੀਜਿਆਂ ਕਾਰਨ ਇਸ ਦੀ ਲੋਕਾਂ ਵਿਚ ਮਜ਼ਬੂਤ ਸਾਖ ਹੈ। ਇਸ ਤੋਂ ਪਹਿਲਾਂ ਦੀਵਾਲੀ ਬੰਪਰ 2019 ਦੀ ਲੋਕਾਂ ਵਿਚ ਕਾਫੀ ਖਿੱਚ ਰਹੀ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Lotteries Dept brings out New Year Bumper 2020