ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਬਾਰੇ ਮੰਤਰੀ ਰੰਧਾਵਾ ਨੇ ਲਏ ਅਹਿਮ ਫੈਸਲੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫਤਰ ਵਿਖੇ ਮੀਟਿੰਗਾਂ ਕੀਤੀਆਂ

 

ਮੀਟਿੰਗ ਉਪਰੰਤ ਉਨ੍ਹਾਂ ਫੈਸਲਾ ਕੀਤਾ ਕਿ ਸਮਾਗਮ ਵਾਲੀ ਥਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੋਲੇ ਜਾ ਰਹੇ ਲਾਂਘੇ ਦੇ ਕੰਮ ਨੂੰ ਦੇਖਣ ਲਈ . ਰੰਧਾਵਾ ਵੱਲੋਂ ਸਬੰਧਤ ਅਧਿਕਾਰੀਆਂ ਦੀ 9 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ ਸੱਦੀ ਗਈ ਹੈ


. ਰੰਧਾਵਾ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਨਵੰਬਰ ਦੇ ਪਹਿਲੇ ਪੰਦਰਵਾੜੇ 'ਡੇਰਾ ਬਾਬਾ ਨਾਨਕ ਉਤਸਵ' ਹੋਵੇਗਾ ਸਾਹਿਤ ਤੇ ਕਲਾ ਦੇ ਸੁਮੇਲ ਵਾਲੇ ਇਸ ਉਤਸਵ ਰਾਹੀਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਬਾਬਾ ਨਾਨਕ ਦੇ ਜੀਵਨ ਅਤੇ ਉਨ੍ਹਾਂ ਦੇ ਫਲਸਫੇ ਤੋਂ ਜਾਣੂੰ ਕਰਵਾਇਆ ਜਾਵੇਗਾ

 

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲਿਆ ਜਾ ਰਿਹਾ ਹੈ ਜੋ ਕਿ ਸਮੁੱਚੀ ਨਾਨਕ ਨਾਮ ਲੇਵਾ ਲਈ ਇਸ ਸ਼ਤਾਬਦੀ ਸਮਾਗਮ ਦਾ ਵੱਡਾ ਤੋਹਫਾ ਜਿਸ ਲਈ ਇਸ ਇਤਿਹਾਸਕ ਪਲ ਨੂੰ ਹੋਰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਉਨ੍ਹਾਂ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪੁੱਜਣ ਕਾਰਨ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਇਆ ਜਾਵੇ ਸੜਕਾਂ ਦਾ ਕੰਮ ਅਤੇ ਸਾਫ ਸਫਾਈ ਤੋਂ ਇਲਾਵਾ ਪਾਰਕਿੰਗ ਸਥਾਨ ਬਣਾਏ ਜਾਣ

 

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਦਰਸ਼ਨ ਕਰਨ ਅਤੇ ਸਮਾਗਮ ਵਿੱਚ ਸ਼ਿਰਕਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਸਾਰੇ ਪ੍ਰਬੰਧ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣ ਉਨ੍ਹਾਂ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਉਹ ਖੁਦ 9 ਅਗਸਤ ਨੂੰ ਉਚ ਅਧਿਕਾਰੀਆਂ ਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗ ਕਰ ਕੇ ਤਿਆਰੀਆਂ ਦਾ ਜਾਇਜ਼ਾ ਲੈਣਗੇ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab minister Randhawa takes Important Decisions on 550th Lighting Preparations